ਗੁਰਦਾਸਪੁਰ: ਅਕਾਲੀ ਦਲ ਤੇ ਬੀਜੇਪੀ ਦਾ ਗਠਜੋੜ ਟੁੱਟਣ ਤੋਂ ਬਾਅਦ ਵਿਰੋਧੀਆਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਅਜਿਹੇ ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸ਼ਾਇਰਾਨਾ ਅੰਦਾਜ਼ ਚ `ਨਾ ਖੁਦਾ ਮਿਲਾ ਨਾ ਮਿਸਾਲੇ ਸਨਮ', `ਨਾ ਏਦਰ ਦੇ ਰਹੇ ਨਾ ਉਦਰ ਦੇ' ਕਹਿੰਦਿਆਂ ਅਕਾਲੀ ਦਲ ਤੇ ਤਨਜ ਕੱਸਿਆ ਹੈ। ਬਾਜਵਾ ਨੇ ਕਿਹਾ ਇਹ ਪਰਦੇ ਦੇ ਪਿੱਛੇ ਦੀ ਰਾਜਨੀਤੀ ਹੈ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।


ਉਨ੍ਹਾਂ ਕਿਹਾ ਜੇਕਰ ਅਗਰ ਅਕਾਲੀ ਦਲ ਸਚਮੁੱਚ ਕਿਸਾਨ ਹਿਤੈਸ਼ੀ ਪਾਰਟੀ ਹੁੰਦੀ ਤਾਂ ਅਕਾਲੀ ਦਲ ਨੂੰ 6 ਮਹੀਨੇ ਪਹਿਲਾਂ ਹੀ ਗਠਜੋੜ ਤੋੜ ਲੈਣਾ ਚਾਹੀਦਾ ਸੀ। ਬਾਜਵਾ ਨੇ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ ਦੇ ਕਹਿਣ 'ਤੇ ਕਿਉਂ ਅਸਤੀਫਾ ਦੇਣ। ਉਨ੍ਹਾਂ ਕਿਹਾ ਸਗੋਂ ਸੁਖਬੀਰ ਬਾਦਲ ਨੂੰ ਹੁਣ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।


ਤੋੜ ਵਿਛੋੜੇ ਤੋਂ ਬਾਅਦ ਹਰਸਮਿਰਤ ਬਾਦਲ ਨੇ ਕਿਹਾ ਇਹ ਵਾਜਪਾਈ-ਬਾਦਲ ਵਾਲਾ ਐਨਡੀਏ ਨਹੀਂ 


ਬਾਜਵਾ ਨੇ ਕਿਹਾ ਹੋ ਸਕਦਾ ਕਿ ਜੋ ਹੁਣ ਗਠਜੋੜ ਟੁੱਟਿਆ ਹੈ, ਉਹ ਲੋਕਾਂ ਵਿੱਚ ਭਰਮ ਪੈਦਾ ਕਰਨਾ ਵਾਲਾ ਹੋਵੇ। ਕਿਉਂਕਿ ਜਦੋਂ ਮੋਦੀ ਕੈਬਨਿਟ ਵਿੱਚ ਕਿਸਾਨ ਵਿਰੋਧੀ ਬਿੱਲ ਨੂੰ ਪੇਸ਼ ਕੀਤਾ ਗਿਆ ਸੀ, ਤਾਂ ਉਸ ਵੇਲੇ ਹੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਸੀ। ਪਰ ਕਿਸਾਨਾਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਹਰਸਿਮਰਤ ਨੇ ਅਸਤੀਫਾ ਦਿੱਤਾ ਹੈ।


ਅਕਾਲੀ ਦਲ-ਬੀਜੇਪੀ ਦਾ ਤੋੜ ਵਿਛੋੜਾ ਕਾਂਗਰਸ ਵੱਲੋਂ ਕਿਸਾਨਾਂ ਦੀ ਜਿੱਤ ਕਰਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ