ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਪੰਜਾਬ 'ਚ ਹੁਣ ਖੈਰ ਨਹੀਂ। ਪ੍ਰਸ਼ਾਸਨ ਵੱਲੋਂ ਸਖਤ ਰਵੱਈਆ ਅਪਣਾਇਆ, ਜਿਸ ਕਰਕੇ ਚਾਈਨਾ ਡੋਰ ਵੇਚਣਾ ਜਾਂ ਇਸਦਾ ਇਸਤੇਮਾਲ ਕਰਨਾ ਹੁਣ ਭਾਰੀ ਪੈ ਸਕਦਾ ਹੈ।..

ਤਰਣਤਾਰਨ ਜ਼ਿਲ੍ਹੇ ਵਿੱਚ ਜਾਨਲੇਵਾ ਚਾਈਨਾ ਡੋਰ (ਸਿੰਥੇਟਿਕ ਰੱਸੀ) ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਰਾਹੁਲ ਨੇ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਅਤੇ ਇਸਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਡੀਸੀ ਨੇ ਖ਼ਾਸ ਤੌਰ ’ਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਲਈ ਸਿਰਫ਼ ਸੂਤੀ ਧਾਗੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।
ਦੋਸ਼ੀਆਂ ’ਤੇ 1 ਲੱਖ ਰੁਪਏ ਜੁਰਮਾਨਾ ਤੇ ਜੇਲ੍ਹ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਚਾਈਨਾ ਡੋਰ ਵੇਚਣਾ ਜਾਂ ਇਸਦਾ ਇਸਤੇਮਾਲ ਕਰਨਾ ਹੁਣ ਭਾਰੀ ਪੈ ਸਕਦਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤਹਿਤ ਦੋਸ਼ੀ ਨੂੰ 5 ਸਾਲ ਤੱਕ ਦੀ ਕੈਦ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਛਾਪੇਮਾਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਗੈਰ-ਕਾਨੂੰਨੀ ਡੋਰ ਦੀ ਵਿਕਰੀ ਰੋਕਣ ਲਈ ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਉਨ੍ਹਾਂ ਵਪਾਰੀਆਂ ਨੂੰ ਕੜੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਜਾਨਲੇਵਾ ਧੰਦੇ ਨੂੰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਦੰਡਾਤਮਕ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















