Tarn Taran ASI Dies : ਤਰਨਤਾਰਨ ਦੇ ਪੱਟੀ ਕੋਰਟ ਕੰਪਲੈਕਸ ਵਿੱਚ ਡਿਊਟੀ ਦੌਰਾਨ ਖ਼ੁਦ ਨੂੰ ਗੋਲੀ ਮਾਰਨ ਵਾਲੇ ਏਐਸਆਈ ਗੁਰਮੀਤ ਸਿੰਘ ਨੇ ਸੱਤ ਦਿਨ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਨ ਤੋਂ ਬਾਅਦ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਨਾਲ ਪੰਜਾਬ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Continues below advertisement

ਜਾਣਕਾਰੀ ਅਨੁਸਾਰ ਏਐਸਆਈ ਗੁਰਮੀਤ ਸਿੰਘ ਪੱਟੀ ਕੋਰਟ ਕੰਪਲੈਕਸ ਦੇ ਗੇਟ ਨੰਬਰ-2 'ਤੇ ਸੁਰੱਖਿਆ ਡਿਊਟੀ 'ਤੇ ਤਾਇਨਾਤ ਸਨ। 15 ਜੂਨ ਦੀ ਸਵੇਰ ਕਰੀਬ 10 ਵਜੇ ਉਨ੍ਹਾਂ ਨੇ ਆਪਣੇ ਸਾਥੀ ਪੁਲਿਸ ਮੁਲਾਜ਼ਮ ਤੋਂ ਪਾਣੀ ਮੰਗਿਆ। ਪਾਣੀ ਪੀਣ ਤੋਂ ਕੁਝ ਪਲਾਂ ਬਾਅਦ ਉਨ੍ਹਾਂ ਨੇ ਆਪਣੀ ਸਰਵਿਸ ਰਿਵਾਲਵਰ ਕੱਢ ਕੇ ਆਪਣੇ ਆਪ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। 

ਹਾਲਾਂਕਿ ਟ੍ਰਿਗਰ ਦਬਾਉਂਦੇ ਸਮੇਂ ਰਿਵਾਲਵਰ ਫਿਸਲ ਗਈ, ਜਿਸ ਕਾਰਨ ਗੋਲੀ ਕੰਨਪੱਟੀ ਦੀ ਬਜਾਏ ਉਨ੍ਹਾਂ ਦੇ ਜਬੜੇ ਦੇ ਨੇੜੇ ਜਾ ਲੱਗੀ। ਗੋਲੀ ਲੱਗਣ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ। ਸਾਥੀ ਪੁਲਿਸ ਕਰਮਚਾਰੀਆਂ ਨੇ ਤੁਰੰਤ ਜ਼ਖ਼ਮੀ ਏਐਸਆਈ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ , ਜਿੱਥੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦਾ ਇਲਾਜ ਕਰ ਰਹੀ ਸੀ ਪਰ ਗੰਭੀਰ ਸੱਟਾਂ ਕਾਰਨ ਮੰਗਲਵਾਰ ਨੂੰ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

Continues below advertisement

ਏਐਸਆਈ ਗੁਰਮੀਤ ਸਿੰਘ ਪਹਿਲਾਂ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦੀ ਸੁਰੱਖਿਆ ਟੀਮ ਵਿੱਚ ਵੀ ਤਾਇਨਾਤ ਰਹਿ ਚੁੱਕੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਸਬ-ਡਿਵੀਜ਼ਨ ਪੱਟੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਏਐਸਆਈ ਗੁਰਮੀਤ ਸਿੰਘ ਦਾ ਅੰਤਿਮ ਸਸਕਾਰ 24 ਜੂਨ ਨੂੰ ਉਨ੍ਹਾਂ ਦੇ ਪਿੰਡ ਸੈਦਪੁਰ ਵਿੱਚ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।