Pakistani Drone In Tarn Taran : ਸੀਮਾ ਸੁਰੱਖਿਆ ਬਲ (Border Security Force) ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਤ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਬੀਐਸਐਫ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਕ ਖਾਸ ਸੂਚਨਾ ਦੇ ਆਧਾਰ 'ਤੇ ਰਾਜੋਕੇ ਪਿੰਡ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਡਰੋਨ ਪੂਰੀ ਤਰ੍ਹਾਂ ਟੁੱਟੀ ਹੋਈ ਹਾਲਤ ਵਿੱਚ ਸੀ।

 

ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਡਰੋਨ ਡੀਜੇਆਈ ਮੈਟ੍ਰਿਸ 300 ਆਰਟੀਕੇ ਸੀਰੀਜ਼ ਦਾ ਕਵਾਡਕਾਪਟਰ ਸੀ। ਬੀਐਸਐਫ ਅਧਿਕਾਰੀ ਨੇ ਕਿਹਾ, 'ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾਂ ਨਾਲ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਵਿੱਚ ਡਰੋਨ ਦੀ ਮੂਵਮੈਂਟ ਦੇਖ ਕੇ ਪਾਕਿਸਤਾਨੀ ਡਰੋਨ ’ਤੇ ਸੱਤ ਰਾਉਂਡ ਫਾਇਰ ਕੀਤੇ ਸਨ। ਇਸ ਦੇ ਨਾਲ ਹੀ ਬੀਐਸਐਫ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਸੀ।

 

ਇਸ ਤੋਂ ਪਹਿਲਾਂ ਵੀ ਆਉਂਦੇ ਹਨ ਪਾਕਿਸਤਾਨ ਤੋਂ ਡਰੋਨ

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵੱਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਕਈ ਵਾਰ ਨਾਕਾਮ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸਰਹੱਦੀ ਸੂਬੇ ਪੰਜਾਬ ਦੇ ਕਈ ਇਲਾਕਿਆਂ 'ਚ ਡਰੋਨ ਦੇਖੇ ਜਾ ਜਾਂਦੇ ਰਹੇ ਹਨ। ਇਸ ਸਬੰਧੀ ਬੀਐਸਐਫ ਅਤੇ ਪੰਜਾਬ ਪੁਲੀਸ ਲਗਾਤਾਰ ਚੌਕਸੀ ਰੱਖ ਰਹੀ ਹੈ। ਦੱਸ ਦਈਏ ਕਿ ਰਾਜਸਥਾਨ ਦੇ ਸ਼੍ਰੀਗੰਗਾਨਗਰ 'ਚ ਵੀ ਅੰਤਰਰਾਸ਼ਟਰੀ ਸਰਹੱਦੀ ਖੇਤਰ ਕੇਸਰੀ ਸਿੰਘਪੁਰ 'ਚ ਪਾਕਿਸਤਾਨ ਵਾਲੇ ਪਾਸਿਓਂ ਇਕ ਡਰੋਨ ਆਇਆ ਸੀ, ਜਿਸ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਮਾਰ ਸੁੱਟਿਆ ਸੀ। ਇਹ ਡਰੋਨ ਸਰਹੱਦੀ ਪਿੰਡ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਵਿੱਚੋਂ 6 ਕਿਲੋ ਹੈਰੋਇਨ ਮਿਲੀ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਪੰਜਾਬ ਤੋਂ ਹੈਰੋਇਨ ਦੀ ਡਲਿਵਰੀ ਲੈਣ ਆਇਆ ਸੀ। 


 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ


ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ