ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਅਖਿਲ ਭਾਰਤੀ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੇ ਆਗਾਮੀ ਉਪਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
ਆਪ ਵਿਧਾਇਕ ਦੀ ਮੌਤ ਤੋਂ ਬਾਅਦ ਸੀਟ ਖਾਲੀ ਹੋਈ ਸੀ
ਤਰਨਤਾਰਨ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਿਲ ਦਾ 3 ਮਹੀਨੇ ਪਹਿਲਾਂ ਕੈਂਸਰ ਦੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਇਸ ਕਾਰਨ ਤਰਨਤਾਰਨ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਇੱਥੇ ਉਪ-ਚੋਣ ਹੋਣੀ ਹੈ।
ਭਾਜਪਾ ਵੀ ਪੱਬਾਂ ਭਾਰ
ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ-ਚੋਣਾਂ ਲਈ ਤਿਆਰੀਆਂ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤੀਆਂ ਸਨ। ਪਾਰਟੀ ਵੱਲੋਂ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਸੀ, ਜਦਕਿ ਸਾਬਕਾ ਸੀਪੀਏ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।