Tarn Taran Bypoll 2025 Results- ਪੰਜਾਬ ਦੇ ਤਰਨਤਾਰਨ ‘ਚ ਵਿਧਾਨ ਸਭਾ ਉਪਚੋਣ ਲਈ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋ ਗਈ ਹੈ। ਇੰਟਰਨੇਸ਼ਨਲ ਕਾਲਜ ਆਫ ਨਰਸਿੰਗ ਵਿੱਚ ਗਿਣਤੀ ਚੱਲ ਰਹੀ ਹੈ। ਜਿਸ ਕਰਕੇ ਸਾਰੇ ਉਮੀਦਵਾਰਾਂ ਦੇ ਸਾਹ ਅਟਕੇ ਹੋਏ ਹਨ। ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫੈਸਲਾ ਜਲਦ ਹੀ ਲੋਕਾਂ ਦੇ ਰੂਬਰੂ ਹੋ ਜਾਏਗਾ।
ਜ਼ਿਮਨੀ ਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਅੱਗੇ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੂਜੇ ਨੰਬਰ ਉਤੇ ਹੈ। ਪਹਿਲੇ ਦੋ ਰਾਊਂਡਸ ਦੇ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।