ਪੰਜਾਬ ਦੇ ਤਰਨਤਾਰਨ ‘ਚ ਵਿਧਾਨ ਸਭਾ ਉਪਚੋਣ ਲਈ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋ ਗਈ ਹੈ। ਇੰਟਰਨੇਸ਼ਨਲ ਕਾਲਜ ਆਫ ਨਰਸਿੰਗ ਵਿੱਚ ਬਣਾਏ ਗਿਣਤੀ ਕੇਂਦਰ ‘ਤੇ ਸਭ ਤੋਂ ਪਹਿਲਾਂ ਬੈਲਟ ਪੇਪਰ ਗਿਣੇ ਜਾ ਰਹੇ ਹਨ। ਕੁਝ ਹੀ ਵੇਲੇ ਵਿੱਚ ਪਹਿਲਾ ਰੁਝਾਨ ਆ ਜਾਣ ਦੀ ਸੰਭਾਵਨਾ ਹੈ। ਸਵੇਰੇ 11 ਵਜੇ ਤੱਕ ਹਾਰ-ਜੀਤ ਦੀ ਤਸਵੀਰ ਸਾਫ਼ ਹੋਣ ਦੀ ਉਮੀਦ ਹੈ।
ਇੱਥੇ 11 ਨਵੰਬਰ ਨੂੰ ਵੋਟਿੰਗ ਹੋਈ ਸੀ, ਜਿਸ ਵਿੱਚ 60.95% ਵੋਟਿੰਗ ਦਰਜ ਕੀਤੀ ਗਈ। ਪਿਛਲੀ ਵਿਧਾਨ ਸਭਾ ਚੋਣ (2022) ਵਿੱਚ ਇਸ ਸੀਟ ‘ਤੇ 65.81% ਵੋਟਿੰਗ ਹੋਈ ਸੀ, ਜਿਸ ਵਿੱਚ AAP ਨੇ ਜਿੱਤ ਦਰਜ ਕੀਤੀ ਸੀ।

Continues below advertisement


ਇਸ ਵਾਰ ਕੁੱਲ 15 ਉਮੀਦਵਾਰਾਂ ਨੇ ਚੋਣ ਲੜੀ ਹੈ, ਪਰ ਮੁੱਖ ਟੱਕਰ 5 ਉਮੀਦਵਾਰਾਂ ਵਿਚਕਾਰ ਮੰਨੀ ਜਾ ਰਹੀ ਹੈ—ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ-ਵਾਰਿਸ ਪੰਜਾਬ ਦੇ ਦੇ ਉਮੀਦਵਾਰ ਸ਼ਾਮਲ ਹਨ।



ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਸੀ ਕਿ ਜ਼ਿਮਨੀ ਚੋਣ ਦੌਰਾਨ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦਕਿ ਈ.ਵੀ.ਐੱਮ ਵਿੱਚ 16 ਨੰਬਰ ਉੱਪਰ ਨੋਟਾ ਐਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਦੋ ਹਾਲ ਬਣਾਏ ਗਏ ਹਨ ਜਿਨ੍ਹਾਂ ਵਿੱਚ ਇੱਕ ਹਾਲ ਵਿੱਚ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਹੋਵੇਗੀ।


 


ਗਿਣਤੀ ਲਈ 14 ਕਾਉਂਟਰ ਲਗਾਏ ਗਏ


ਉਨ੍ਹਾਂ ਦੱਸਿਆ ਕਿ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਉਂਟਰ ਲਗਾਏ ਗਏ ਹਨ ਜਦਕਿ ਦੂਸਰੇ ਹਾਲ ਵਿੱਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ ਅਤੇ ਉਸ ਵਿੱਚ 7 ਗਿਣਤੀ ਟੇਬਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਟੇਬਲ ਉੱਪਰ ਗਿਣਤੀ ਕਰਨ ਵਾਲੇ 3 ਕਰਮਚਾਰੀਆਂ ਦਾ ਸਟਾਫ਼ ਬੈਠੇਗਾ ਜਿਸ 'ਚ ਇੱਕ ਮਾਈਕਰੋ ਅਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜਰ ਅਤੇ ਇੱਕ ਕਾਊਂਟਿੰਗ ਐਸਸਿਟੈਂਟ ਸ਼ਾਮਿਲ ਹੋਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ। 


ਤਰਨਤਾਰਨ ਜ਼ਿਮਨੀ ਚੋਣ 'ਚ 5 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਸ ਆਮ ਆਦਮੀ ਪਾਰਟੀ 'ਚ ਹਰਮੀਤ ਸਿੰਘ ਸੰਧੂ, ਕਾਂਗਰਸ 'ਚ ਕਰਨਬੀਰ ਸਿੰਘ ਬੁਰਜ, ਭਾਜਪਾ 'ਚ ਹਰਜੀਤ ਸਿੰਘ ਸੰਧੂ, ਅਕਾਲੀ ਦਲ 'ਚ ਸੁਖਵਿੰਦਰ ਕੌਰ ਰੰਧਾਵਾ ਅਤੇ ਆਜ਼ਾਰ ਉਮੀਦਵਾਰ (ਵਾਰਿਸ ਪੰਜਾਬ ਦੇ) ਮਨਦੀਪ ਸਿੰਘ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋਈ ਹੈ ਅਤੇ ਅੱਜ ਇਹ ਸਾਫ ਹੋ ਜਾਏਗਾ ਇਹ ਸੀਟ ਕਿਸੇ ਦੇ ਪਾਲੇ ਦੇ ਵਿੱਚ ਜਾਏਗੀ।