ਪੜਚੋਲ ਕਰੋ

ਗਊਸ਼ਾਲਾ 'ਚ ਗਾਵਾਂ ਦਾ ਬੁਰਾ ਹਾਲ, ਚਾਰ ਨਾ ਮਿਲਣ ਕਰਕੇ ਮਰਨ ਲੱਗੀਆਂ

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੀ ਇਹ ਗਊਸ਼ਾਲਾ 2016 ਵਿੱਚ ਬਣਾਈ ਗਈ ਸੀ ਪਰ ਉਦੋਂ ਤੋਂ ਲੈ ਕੇ ਹੁਣ ਤਕ ਗਊਸ਼ਾਲਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਨਾ ਤਾਂ ਇੱਥੇ ਕੋਈ ਡਾਕਟਰ ਗਾਵਾਂ ਦੇ ਇਲਾਜ ਲਈ ਆਉਂਦਾ ਤੇ ਨਾ ਹੀ ਗਾਵਾਂ ਨੂੰ ਚਾਰਾ ਮਿਲਦਾ ਹੈ। ਇਸ ਕਾਰਨ ਗਾਵਾਂ ਭੁੱਖ ਤੇ ਬਿਮਾਰੀ ਨਾਲ ਮਰਦੀਆਂ ਜਾ ਰਹੀਆਂ ਹਨ।

ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਦੁੱਬਲੀ ਦੀ ਗਊਸ਼ਾਲਾ ਵਿੱਚ ਆਏ ਦਿਨ ਦੋ ਤੋਂ ਤਿੰਨ ਗਾਵਾਂ ਮਰ ਜਾਂਦੀਆਂ ਹਨ। ਦਰਅਸਲ ਚਾਰਾ ਨਾ ਮਿਲਣ ਕਰਕੇ ਭੁੱਖ ਨਾਲ ਇਨ੍ਹਾਂ ਗਾਵਾਂ ਦੀ ਜਾਨ ਜਾ ਰਹੀ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੀ ਇਹ ਗਊਸ਼ਾਲਾ 2016 ਵਿੱਚ ਬਣਾਈ ਗਈ ਸੀ ਪਰ ਉਦੋਂ ਤੋਂ ਲੈ ਕੇ ਹੁਣ ਤਕ ਗਊਸ਼ਾਲਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਨਾ ਤਾਂ ਇੱਥੇ ਕੋਈ ਡਾਕਟਰ ਗਾਵਾਂ ਦੇ ਇਲਾਜ ਲਈ ਆਉਂਦਾ ਤੇ ਨਾ ਹੀ ਗਾਵਾਂ ਨੂੰ ਚਾਰਾ ਮਿਲਦਾ ਹੈ। ਇਸ ਕਾਰਨ ਗਾਵਾਂ ਭੁੱਖ ਤੇ ਬਿਮਾਰੀ ਨਾਲ ਮਰਦੀਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦ ਕੋਈ ਵੀ ਗਾਂ ਮਰ ਜਾਂਦੀ ਹੈ ਤਾਂ ਉਸ ਨੂੰ ਗਊਸ਼ਾਲਾ ਵਿੱਚ ਹੀ ਦਫਨਾ ਦਿੱਤਾ ਜਾਂਦਾ ਹੈ। ਕੁੱਤੇ ਆਣ ਕੇ ਗਾਵਾਂ ਦੀ ਲਾਸ਼ ਪੁੱਟ ਕੇ ਬਾਹਰ ਕੱਢ ਦਿੰਦੇ ਹਨ। ਇਸ ਕਾਰਨ ਨੇੜਲੇ ਪਿੰਡਾਂ ਵਿੱਚ ਗੰਦੀ ਬਦਬੂ ਫੈਲ ਜਾਂਦੀ ਹੈ। ਪਿੰਡ ਵਾਸੀਆਂ ਖ਼ਦਸ਼ਾ ਜਤਾਇਆ ਕਿ ਇਸ ਨਾਲ ਪਿੰਡਾਂ ਵਿੱਚ ਮਹਾਂਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ 250 ਤੋਂ 300 ਦੇ ਕਰੀਬ ਗਾਵਾਂ ਹਨ ਤੇ ਉਨ੍ਹਾਂ ਦੀ ਦੇਖ-ਭਾਲ ਕਰਨ ਲਈ ਸਿਰਫ਼ ਪੰਜ ਕਰਮਚਾਰੀ ਹੀ ਰੱਖੇ ਗਏ ਹਨ, ਜਿਨ੍ਹਾਂ ਤੋਂ ਇਨ੍ਹਾਂ ਗਾਵਾਂ ਦੀ ਦੇਖ-ਭਾਲ ਕਰਨਾ ਕਾਫੀ ਮੁਸ਼ਕਲ ਹੋ ਜਾਂਦਾ ਹੈ। ਇਸ ਸਬੰਧੀ ਕਈ ਵਾਰ ਡੀਸੀ ਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਕਿਸੇ ਨੇ ਧਿਆਨ ਨਹੀਂ ਦਿੱਤਾ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਾਂ ਤਾਂ ਇਸ ਗਊਸ਼ਾਲਾ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ ਨਹੀਂ ਤਾਂ ਇਸ ਗਊਸ਼ਾਲਾ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਜੋ ਪਿੰਡ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget