ਤਰਨ ਤਾਰਨ: ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਕਰਕੇ ਕੌਮੀ ਸ਼ਾਹ ਮਾਰਗ 54 ਸਥਿਤ ਕਸਬਾ ਹਰੀਕੇ ਨੇੜੇ ਵਾਪਰਿਆ। ਹਾਦਸੇ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ਸਥਿਤ ਕਸਬਾ ਹਰੀਕੇ ਨੇੜੇ ਗ਼ਲਤ ਦਿਸ਼ਾ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ।
ਪੁਲਿਸ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।