ਤਰਨ ਤਾਰਨ: ਸਥਾਨਕ ਪੁਲਿਸ ਨੇ ਨਾਕੇ ਦੌਰਾਨ ਪੱਟੀ ਨੇੜੇ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਇੱਕ ਲੜਕੀ-ਲੜਕੇ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ੇ ਦੀ ਕੌਮਾਂਤਰੀ ਕੀਮਤ 5 ਕਰੋੜ ਰੁਪਏ ਦੱਸੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਜਾਂਚ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਾਰਕੋਟਿਕਸ ਸਟਾਫ ਤਰਨ ਤਾਰਨ ਤੇ ਪੱਟੀ ਨੇ ਸਾਂਝੇ ਅਭਿਆਨ ਦੌਰਾਨ ਪੱਟੀ ਨੇੜੇ ਨਾਕਾ ਲਾਇਆ ਸੀ। ਇਸ ਦੌਰਾਨ ਜਦੋਂ ਇਨੋਵਾ ਕਾਰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਕਤ ਨਸ਼ਾ ਬਰਾਮਦ ਹੋਇਆ।
ਕਾਰ ਵਿੱਚ ਸਵਾਰ ਸੁਰਜੀਤ ਸਿੰਘ ਵਾਸੀ ਪੱਟੀ ਤੇ ਹਰਜੀਤ ਕੌਰ ਵਾਸੀ ਫਿਰੋਜ਼ਪੁਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਏਗਾ।
5 ਕਰੋੜ ਦਾ ਚਿੱਟਾ ਲੈ ਕੇ ਆ ਰਹੇ ਲੜਕਾ-ਲੜਕੀ ਕਾਬੂ
ਏਬੀਪੀ ਸਾਂਝਾ
Updated at:
23 Jun 2019 10:54 AM (IST)
ਪੁਲਿਸ ਨੇ ਪੱਟੀ ਨੇੜੇ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਇੱਕ ਲੜਕੀ-ਲੜਕੇ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ੇ ਦੀ ਕੌਮਾਂਤਰੀ ਕੀਮਤ 5 ਕਰੋੜ ਰੁਪਏ ਦੱਸੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -