Tarn Taran News: ਗੰਨ ਪੁਆਇੰਟ ’ਤੇ ਪਰਿਵਾਰ ਨੂੰ ਲੁੱਟ ਕੇ ਫਰਾਰ ਹੋਣ ਵਾਲੇ ਲੁਟੇਰਿਆਂ ਦਾ ਪਿੱਛਾ ਕਰਦੀ ਪੁਲਿਸ ਉੱਪਰ ਲੁਟੇਰਿਆਂ ਵੱਲੋਂ ਫਾਈਰਿੰਗ ਕਰ ਦਿੱਤੀ ਗਈ। ਫਿਲਮੀ ਅੰਦਾਜ਼ ਵਿਚ ਪੀ. ਸੀ. ਆਰ. ਕਰਮਚਾਰੀ ਵੱਲੋਂ ਜਵਾਬੀ ਫਾਈਰਿੰਗ ਕੀਤੀ ਗਈ, ਜਿਸ ਕਰਕੇ ਮੋਟਰਸਾਈਕਲ ਸਵਾਰ ਇਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਦੋਵਾਂ ਮੁਲਾਜ਼ਮਾਂ ਨੂੰ ਪਿਸਤੌਲ, ਖੋਹ ਕੀਤੀਆਂ ਸੋਨੇ ਦੀਆਂ ਵਾਲੀਆਂ ਅਤੇ ਕਾਰਤੂਸ ਬਰਾਮਦ ਕੀਤੇ ਹਨ।



ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬਘੇਲ ਸਿੰਘ ਨਾਮਕ ਵਿਅਕਤੀ ਆਪਣੀ ਪਤਨੀ ਅਤੇ ਛੋਟੇ ਬੱਚੇ ਸਮੇਤ ਪੱਟੀ ਜਾ ਰਿਹਾ ਸੀ। ਜਿਨ੍ਹਾਂ ਨੂੰ ਰਸਤੇ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਗੰਨ ਪੁਆਇੰਟ ’ਤੇ ਲੈਂਦੇ ਹੋਏ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਗਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦੀ ਸੂਚਨਾ ਪੀ. ਸੀ. ਆਰ. ਟੀਮ ਨੂੰ ਮਿਲਣ ਤੋਂ ਤੁਰੰਤ ਬਾਅਦ ਮੋਟਰਸਾਈਕਲ ਸਵਾਰ ਲੁਟੇਰਿਆਂ ਦਾ ਪਿੱਛਾ ਕੀਤਾ ਗਿਆ। ਪੁਲਿਸ ਵੱਲੋਂ ਪਿੱਛਾ ਕਰਦੇ ਵੇਖ ਮੁਲਜ਼ਮਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਲੁਟੇਰਾ ਜ਼ਖ਼ਮੀ ਹੋ ਗਿਆ। 



ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਸੋਨੇ ਦੀਆਂ ਵਾਲੀਆਂ, 315 ਬੋਰ ਪਿਸਤੌਲ, 3 ਰੌਂਦ ਅਤੇ ਮੋਟਰ ਸਾਈਕਲ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਸਾਹਿਬ ਸਿੰਘ ਪੁੱਤਰ ਲਾਲ ਸਿੰਘ ਵਾਸੀ ਪੂਹਲਾ ਰੋਡ, ਪੱਟੀ ਵਜੋਂ ਹੋਈ ਹੈ। ਜ਼ਖਮੀ ਮੁਲਜ਼ਮ ਗੁਰ ਸਾਹਿਬ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਣਾ ਕੱਚਾ ਪੱਕਾ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਨੂੰ ਵੇਖ ਬਘੇਲ ਸਿੰਘ ਅਤੇ ਉਸਦੀ ਪਤਨੀ ਵੱਲੋਂ ਪੁਲਿਸ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।