ਪੜਚੋਲ ਕਰੋ
(Source: ECI/ABP News)
ਜੰਮੂ ਕਸ਼ਮੀਰ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ ਜਸਬੀਰ ਸਿੰਘ
ਸ਼ਹੀਦ ਜਸਬੀਰ ਸਿੰਘ ਦੇ ਪਿਤਾ ਗੁਰਭੇਜ ਸਿੰਘ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਸਾਲ ਦੋ ਹਜ਼ਾਰ ਪੰਦਰਾਂ ਵਿਚ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ ਤੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਉਸ ਦੀ ਗਰਦਨ ਤੇ ਗੋਲੀ ਲੱਗਣ ਨਾਲ ਉਸ ਨੇ ਸ਼ਹੀਦੀ ਪ੍ਰਾਪਤ ਕੀਤੀ।
![ਜੰਮੂ ਕਸ਼ਮੀਰ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ ਜਸਬੀਰ ਸਿੰਘ Tarn Taran jawan Jasbir Singh martyred in Jammu and Kashmir ਜੰਮੂ ਕਸ਼ਮੀਰ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ ਜਸਬੀਰ ਸਿੰਘ](https://feeds.abplive.com/onecms/images/uploaded-images/2021/12/30/dbe12cbae18218925cd2e6fcf1ef48cf_original.jpg?impolicy=abp_cdn&imwidth=1200&height=675)
army
ਤਰਨਤਾਰਨ : ਜੰਮੂ ਕਸ਼ਮੀਰ ਦੇ ਅਨੰਤਨਾਗ ਤੇ ਕੁਲਗਾਮ ਜ਼ਿਲ੍ਹਿਆਂ ਵਿਚ ਬੁੱਧਵਾਰ ਸ਼ਾਮ ਨੂੰ ਹੋਏ ਅੱਤਵਾਦੀ ਹਮਲਿਆਂ ਦੌਰਾਨ ਜਿੱਥੇ ਛੇ ਅੱਤਵਾਦੀਆਂ ਦੀ ਮੌਤ ਹੋ ਗਈ । ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂਈਂ ਦਾ ਜਵਾਨ ਜਸਬੀਰ ਸਿੰਘ ਵੀ ਸ਼ਹੀਦ ਹੋ ਗਿਆ । ਲਾਂਸ ਨਾਇਕ ਜਸਬੀਰ ਸਿੰਘ ਦੇ ਸ਼ਹੀਦ ਹੋਣ ਨਾਲ ਉਨ੍ਹਾਂ ਦੇ ਘਰ 'ਚ ਸੋਗ ਦਾ ਮਾਹੌਲ ਹੈ। ਸ਼ਹੀਦ ਜਸਬੀਰ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਜੰਮੂ ਕਸ਼ਮੀਰ ਤੋਂ ਫੋਨ ਆਇਆ ਕਿ ਜੰਮੂ ਕਸ਼ਮੀਰ 'ਚ ਹੋਏ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੇ ਗਲੇ 'ਚ ਗੋਲੀ ਵੱਜੀ ਹੈ ਤੇ ਉਸ ਦੀ ਹਾਲਤ ਗੰਭੀਰ ਹੈ। ਉਸ ਤੋਂ ਬਾਅਦ ਪਰਿਵਾਰ ਨੂੰ ਫੋਨ ਕਰ ਕੇ ਦੱਸਿਆ ਗਿਆ ਕਿ ਜਸਬੀਰ ਸਿੰਘ ਦੀ ਸ਼ਹੀਦ ਹੋ ਗਿਆ ਹੈ। ਸ਼ਹੀਦ ਜਸਬੀਰ ਸਿੰਘ ਦੇ ਪਿਤਾ ਗੁਰਭੇਜ ਸਿੰਘ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਸਾਲ ਦੋ ਹਜ਼ਾਰ ਪੰਦਰਾਂ ਵਿਚ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ ਤੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਉਸ ਦੀ ਗਰਦਨ ਤੇ ਗੋਲੀ ਲੱਗਣ ਨਾਲ ਉਸ ਨੇ ਸ਼ਹੀਦੀ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ :ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਲਾਲੀ ਮਜੀਠੀਆ ਦਾ ਅਸਤੀਫਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)