Punjab News: ਜੰਮੂ ਕਸ਼ਮੀਰ 'ਚ ਹੋਏ ਦਹਿਸ਼ਤਗਰਦੀ ਹਮਲੇ 'ਚ ਪੰਜਾਬ ਦਾ ਇੱਕ ਹੋਰ ਪੁੱਤ ਸ਼ਹੀਦ, ਭਲਕੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ
ਕੁਲਦੀਪ ਸਿੰਘ ਦੇ 2 ਭਰਾ ਵੀ ਫ਼ੌਜ ਵਿੱਚ ਨੌਕਰੀ ਕਰ ਰਹੇ ਹਨ ਤੇ ਕੁਲਦੀਪ ਸਿੰਘ ਆਪਣੀ ਪਤਨੀ ਤੇ ਬੱਚਿਆਂ ਨਾਲ ਜੰਮੂ ਵਿੱਚ ਰਹਿ ਕੇ ਡਿਊਟੀ ਕਰ ਰਿਹਾ ਸੀ। ਕੁਲਦੀਪ ਸਿੰਘ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਕੋਲੋਂ ਸਰਕਾਰੀ ਨੌਕਰੀ ਅਤੇ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।

Punjab News: ਜੰਮੂ ਕਸ਼ਮੀਰ ਦੇ ਸੰਜੂਵਾਂ ਮਿਲਟਰੀ ਸਟੇਸ਼ਨ ਦੇ ਬਾਹਰ ਹੋਏ ਦਹਿਸ਼ਤੀ ਹਮਲੇ ਵਿੱਚ ਤਰਨਤਾਰਨ ਦੇ ਪਿੰਡ ਬੁਰਜ ਦੇ ਫੌਜੀ ਜਵਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਤਰਨ ਤਾਰਨ ਦੇ ਪਿੰਡ ਬੁਰਜ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਜਿਥੇ ਬੁਰਾ ਹਾਲ ਹੈ, ਪਿੰਡ ਵਾਸੀਆਂ 'ਚ ਵੀ ਜਵਾਨ ਦੀ ਮੌਤ ਕਾਰਨ ਸੋਗ ਪਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ, ਕੁਲਦੀਪ ਸਿੰਘ ਦੇ 2 ਭਰਾ ਵੀ ਫ਼ੌਜ ਵਿੱਚ ਨੌਕਰੀ ਕਰ ਰਹੇ ਹਨ ਤੇ ਕੁਲਦੀਪ ਸਿੰਘ ਆਪਣੀ ਪਤਨੀ ਤੇ ਬੱਚਿਆਂ ਨਾਲ ਜੰਮੂ ਵਿੱਚ ਰਹਿ ਕੇ ਡਿਊਟੀ ਕਰ ਰਿਹਾ ਸੀ। ਕੁਲਦੀਪ ਸਿੰਘ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਕੋਲੋਂ ਸਰਕਾਰੀ ਨੌਕਰੀ ਅਤੇ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਹੀਦ ਦੀ ਮ੍ਰਿਤਕ ਦੇਹ ਕੱਲ੍ਹ ਨੂੰ ਉਨ੍ਹਾਂ ਦੇ ਪਿੰਡ ਪਹੁੰਚੇਗੀ ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।






















