ਗਿੱਲ ਨੇ ਕਿਹਾ ਕਿ ਬੇਰੁਜ਼ਗਾਰੀ ਕਰਕੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ। ਭਾਰੀ ਮਾਤਰਾ ਵਿੱਚ ਨਸ਼ਾ ਫੜੇ ਜਾਣ ਦੇ ਬਾਵਜੂਦ ਉਨ੍ਹਾਂ ਦਾ ਸੈਂਪਲ ਫੇਲ੍ਹ ਹੋ ਜਾਂਦਾ ਹੈ ਤੇ ਨਸ਼ੇ ਦੇ ਵੱਡੇ ਵਪਾਰੀ ਆਸਾਨੀ ਨਾਲ ਆਪਣੇ ਧੰਦੇ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੋ-ਟੁਕ ਕਿਹਾ ਕਿ ਨਸ਼ੇ ਦੇ ਸਬੰਧਤ ਟੈਸਟ ਕਰਨ ਵਾਲੀਆਂ ਲੈਬੋਰੇਟਰੀਜ਼ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਜਾਇਦਾਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇੰਨਾ ਹੀ ਨਹੀਂ, ਵਿਧਾਇਕ ਗਿੱਲ ਨੇ ਇਹ ਵੀ ਕਿਹਾ ਕਿ ਵਕੀਲ ਵੀ ਨਸ਼ਾ ਤਸਕਰਾਂ ਨੂੰ ਛੁਡਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਭ ਲੈਬੋਰੇਟਰੀਜ਼ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਮੁਨਾਸਬ ਹੁੰਦਾ ਹੈ। ਇਨ੍ਹਾਂ ਦੀ ਜਾਇਦਾਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਗਿੱਲ ਨੇ ਕਿਹਾ ਕਿ ਜੇ ਸਰਕਾਰ ਤਰਨ ਤਾਰਨ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਜ਼ਿਲ੍ਹੇ ਵਿੱਚ ਘੱਟੋ-ਘੱਟ 10 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਏ। ਨਸ਼ਾ ਤਸਕਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਰੱਖਣ ਵਾਲੇ ਹਰ ਵਿਅਕਤੀ 'ਤੇ ਕਾਰਵਾਈ ਹੋਏ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਦਿਵਸ ਮਨਾਉਣ ਦਾ ਫਾਇਦਾ ਵੀ ਤਾਂ ਹੈ ਜੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਤਕ ਸਹੀ ਸੰਦੇਸ਼ ਪਹੁੰਚਾਇਆ ਜਾ ਸਕੇ।