Tarn Taran News :

  ਪੰਜਾਬ ਤੋਂ ਇਸ ਸਮੇਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਦੇ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਤੇ RPG ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਦੇ ਕਾਰਨ ਸੁਵਿਧਾ ਕੇਂਦਰ ਦੇ ਸ਼ੀਸ਼ੇ ਟੁੱਟ ਗਏ ਹਨ। ਰਾਕੇਟ ਲਾਂਚਰ ਚੱਲਣ ਦਾ ਖਦਸ਼ਾ ਜਤਾਇਆ ਹੈ। ਅੇੈਸਅੇੈਸਪੀ ਗੁਰਮੀਤ ਚੌਹਾਨ ਮੁਤਾਬਕ ਅੇੈਫਅੇੈਸਅੇੈਲ ਦੀ ਰਿਪੋਰਟ 'ਤੇ ਪਤਾ ਲੱਗੇਗਾ ਕਿ ਦੇਸੀ ਪਟਾਕਾ ਹੈ ਜਾਂ ਰਾਕੇਟ ਲਾਂਚਰ।


ਇਹ ਵੀ ਪੜ੍ਹੋ : ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ , ਬੁਰੀ ਤਰ੍ਹਾਂ ਨੁਕਸਾਨਿਆ ,ਇਸ ਜਗ੍ਹਾ ਪਲਟਿਆ ਸੀ ਸੇਬਾਂ ਨਾਲ ਭਰਿਆ ਟਰੱਕ


ਇਸ ਘਟਨਾ 'ਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਦੇ ਨਾਲ ਹੀ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਤੋਂ ਬਾਅਦ ਥਾਣਾ ਖੇਤਰ ਦੀ ਪੁਲਿਸ ਸਰਗਰਮ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 1 ਵਜੇ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਦੇ ਸੈਕਟਰ-77 'ਚ ਵੀ ਆਰਪੀਜੀ 'ਤੇ ਹਮਲਾ ਹੋਇਆ ਸੀ। ਉਸ ਤੋਂ ਬਾਅਦ ਹੁਣ ਇਹ ਵੱਡਾ ਹਮਲਾ ਹੋਇਆ ਹੈ। ਆਰਪੀਜੀ ਦਾ ਹਮਲਾ ਬਹੁਤ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ। ਇਸ ਤਰ੍ਹਾਂ ਦਾ ਹਮਲਾ ਵੱਡਾ ਖਤਰਾ ਪੈਦਾ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਾਕੇਟ ਲਾਂਚਰ ਪਹਿਲਾਂ ਕਿਤੇ ਹੋਰ ਡਿੱਗਿਆ ਅਤੇ ਫਿਰ ਮੋੜ ਕੇ ਥਾਣੇ ਆ ਗਿਆ। 

 

ਰਾਕੇਟ ਲਾਂਚਰ ਨੇ ਪਹਿਲਾਂ ਗੇਟ ਜਾਂ ਪਿੱਲਰ ਨੂੰ ਨਿਸ਼ਾਨਾ ਬਣਾਇਆ, ਉਸ ਤੋਂ ਬਾਅਦ ਅੰਦਰ ਆ ਗਿਆ। ਇਸ ਹਮਲੇ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਖੁਫੀਆ ਏਜੰਸੀਆਂ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਸਿੱਧੀ ਹਿੱਟ ਨਾ ਹੋਣ ਕਾਰਨ ਇਸ ਦਾ ਅਸਰ ਘਟ ਗਿਆ ਹੈ।ਸਰਹਾਲੀ ਦਾ ਇਲਾਕਾ ਜਿੱਥੇ ਹਮਲਾ ਹੋਇਆ ਸੀ। ਇਹ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਇਲਾਕਾ ਦੱਸਿਆ ਜਾਂਦਾ ਹੈ। ਹਾਲ ਹੀ 'ਚ ਰਿੰਦਾ ਦੀ ਪਾਕਿਸਤਾਨ 'ਚ ਮੌਤ ਹੋ ਗਈ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।