ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ 'ਚ ਗੋਲੀਆਂ ਚੱਲ਼ਣ ਦੀ ਖਬਰ ਹੈ। ਹਮਲਾਵਰਾਂ ਨੇ ਕਾਰ 'ਤੇ ਫਾਇਰਿੰਗ ਕੀਤੀ ਹੈ। ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮਰਨ ਵਾਲੇ ਦੀ ਪਛਾਣ ਸ਼ੇਰਾ ਮਸੀਹ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਕਾਬਿਲੇਗ਼ੌਰ ਹੈ ਕਿ ਪੰਜਾਬ `ਚ ਕਰਾਈਮ ਦਾ ਗ੍ਰਾਫ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਦਿਨ ਦਹਾੜੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹਟਦੇ। 


ਇੱਕ ਹੋਰ ਤਾਜ਼ਾ ਮਾਮਲੇ ;ਚ ਸਰਹੱਦੀ ਕਸਬਾ ਖੇਮਕਰਨ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਵਿਅਕਤੀਆਂ ਨੇ ਇਕ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸ਼ੇਰ ਮਸੀਹ 35 ਸਾਲ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰ ਕਰ ਦਿੱਤੀ।


ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਵਾਰੀ ਬਣ ਕੇ ਖੇਮਕਰਨ ਤੋਂ ਅੰਮ੍ਰਿਤਸਰ ਜਾਣ ਲਈ ਉਕਤ ਟੈਕਸੀ ਕਿਰਾਏ ’ਤੇ ਕੀਤੀ ਸੀ। ਟਾਹਲੀ ਮੋੜ ਨਜ਼ਦੀਕ ਪਿੰਡ ਚੀਮਾ ਖੁਰਦ ਦੇ ਵਿਚਕਾਰ ਮੇਨ ਜੀ.ਟੀ. ਰੋਡ ’ਤੇ ਉਕਤ ਹਮਲਾਵਰਾਂ ਨੇ ਮੌਕਾ ਵੇਖ ਕੇ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਗੱਡੀ ਦੇ ਸਾਰੇ ਸ਼ੀਸੇ ਟੁੱਟ ਗਏ।


ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਡੀ.ਐੱਸ.ਪੀ .ਨੂੰ ਦਿੱਤੀ, ਜਿਨ੍ਹਾਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਦੱਸ ਦੇਈਏ ਕਿ ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਭਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਤਰਸੇਮ ਮਸੀਹ ਨੇ ਕਿਹਾ ਕਿ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।