Tarn Taran News: ਤਰਨਤਾਰਨ ਤੋਂ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਪੁਲਿਸ 'ਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਹੇ ਵਿਅਕਤੀ ਨੂੰ 4 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ। ਉੱਧਰ ਥਾਣਾ ਸਰਹਾਲੀ ਦੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਿਸ ਵਿੱਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਿਹਾ ਸੀ
ਵਰਿੰਦਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਬੇਗਮਪੁਰਾ ਨੇ ਸਰਹਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਿਹਾ ਸੀ। ਇਸ ਸਬੰਧੀ ਉਸ ਨੂੰ ਵਿਭਾਗ ਵੱਲੋਂ ਜੁਆਈਨਿੰਗ ਲੈਟਰ ਵੀ ਜਾਰੀ ਕਰ ਦਿੱਤਾ ਗਿਆ ਸੀ।
ਬੀਤੀ 13 ਸਤੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਬੇਗਮਪੁਰਾ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਮੋਟਰਸਾਈਕਲਾਂ 'ਤੇ ਇੱਕ ਔਰਤ ਸਮੇਤ ਸਵਾਰ 4 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ, ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦਾ ਮੋਟਰਸਾਈਕਲ ਅਤੇ ਪਰਸ ਖੋਹ ਕੇ ਫਰਾਰ ਹੋ ਗਏ। ਨੌਜਵਾਨ ਨੇ ਦੱਸਿਆ ਕਿ ਉਸਦੇ ਪਰਸ ਵਿੱਚ 4000 ਦੀ ਨਕਦੀ, ਜੁਆਈਨਿੰਗ ਲੈਟਰ, ਆਧਾਰ ਕਾਰਡ ਤੇ ਹੋਰ ਦਸਤਾਵੇਜ਼ ਮੌਜੂਦ ਸਨ।
ਮਾਮਲੇ ਸਬੰਧੀ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਪੜ੍ਹੋ : ਭਾਰਤ ਉੱਤੇ ਕੈਨੇਡਾ ਵੱਲੋਂ ਲਾਏ ਦੋਸ਼ਾਂ 'ਤੇ ਅਮਰੀਕਾ ਨੇ ਪ੍ਰਗਟਾਈ ਚਿੰਤਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।