ਪੜਚੋਲ ਕਰੋ
Advertisement
ਤਰਨ ਤਾਰਨ 'ਚ ਹੋ ਰਹੀ ਸੀ ਜਾਅਲੀ ਕਰੰਸੀ ਤਿਆਰ
ਜ਼ਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਚਾਰ ਮੈਂਬਰਾਂ ਨੂੰ ਨੋਟ ਛਾਪਣ ਲਈ ਵਰਤੇ ਜਾਂਦੇ ਪ੍ਰਿੰਟਰ ਤੇ ਅੱਠ ਲੱਖ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ।
ਤਰਨ ਤਾਰਨ: ਜ਼ਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਚਾਰ ਮੈਂਬਰਾਂ ਨੂੰ ਨੋਟ ਛਾਪਣ ਲਈ ਵਰਤੇ ਜਾਂਦੇ ਪ੍ਰਿੰਟਰ ਤੇ ਅੱਠ ਲੱਖ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਨੂੰ ਨਾਕੇਬੰਦੀ ਦੋਰਾਨ ਮੋਟਰਸਾਈਕਲਾਂ 'ਤੇ ਆਉਦਿਆਂ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮੇਲਕਾ ਅਕਾਲੀਆ ਜ਼ਿਲ੍ਹਾ ਮੋਗਾ, ਅੰਗਰੇਜ਼ ਸਿੰਘ ਵਾਸੀ ਬਹਿਕਾ ਪਛਾੜੀਆ ਜ਼ਿਲ੍ਹਾ ਫਿਰੋਜ਼ਪੁਰ, ਕਮਲਜੀਤ ਸਿੰਘ ਵਾਸੀ ਗੱਗ ਕਲਾ ਜ਼ਿਲ੍ਹਾ ਲੁਧਿਆਣਾ ਤੇ ਬਲਵਿੰਦਰ ਕੁਮਾਰ ਵਾਸੀ ਹੀਰਾਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਤਰਨ ਤਾਰਨ ਪੁਲਿਸ ਦੇ ਐਸਪੀ ਡੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਚਾਰਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਦੇਸ਼
ਪੰਜਾਬ
Advertisement