ਤਰਨ ਤਾਰਨ: ਜ਼ਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਚਾਰ ਮੈਂਬਰਾਂ ਨੂੰ ਨੋਟ ਛਾਪਣ ਲਈ ਵਰਤੇ ਜਾਂਦੇ ਪ੍ਰਿੰਟਰ ਤੇ ਅੱਠ ਲੱਖ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਨੂੰ ਨਾਕੇਬੰਦੀ ਦੋਰਾਨ ਮੋਟਰਸਾਈਕਲਾਂ 'ਤੇ ਆਉਦਿਆਂ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮੇਲਕਾ ਅਕਾਲੀਆ ਜ਼ਿਲ੍ਹਾ ਮੋਗਾ, ਅੰਗਰੇਜ਼ ਸਿੰਘ ਵਾਸੀ ਬਹਿਕਾ ਪਛਾੜੀਆ ਜ਼ਿਲ੍ਹਾ ਫਿਰੋਜ਼ਪੁਰ, ਕਮਲਜੀਤ ਸਿੰਘ ਵਾਸੀ ਗੱਗ ਕਲਾ ਜ਼ਿਲ੍ਹਾ ਲੁਧਿਆਣਾ ਤੇ ਬਲਵਿੰਦਰ ਕੁਮਾਰ ਵਾਸੀ ਹੀਰਾਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਤਰਨ ਤਾਰਨ ਪੁਲਿਸ ਦੇ ਐਸਪੀ ਡੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਚਾਰਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।