ਪੜਚੋਲ ਕਰੋ
Advertisement
Punjab News : ਸੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫੋਟੋਆਂ ਵਾਇਰਲ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ , ਹਰਕਤ 'ਚ ਪੰਜਾਬ ਪੁਲਿਸ
Punjab News : ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਚੁੱਕੇ ਗਏ ਕਦਮਾਂ ਤੋਂ ਬਾਅਦ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ।
Punjab News : ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਚੁੱਕੇ ਗਏ ਕਦਮਾਂ ਤੋਂ ਬਾਅਦ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਤਹਿਤ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਟਿਕਟਾਕ ਸਟਾਰ ਅਤੇ ਇੰਸਟਾਗ੍ਰਾਮ 'ਤੇ ਹਥਿਆਰਾਂ ਦੇ ਨਾਲ ਫੋਟੋ ਅੱਪਲੋਡ ਵਾਲੇ ਦਮਨਪਰੀਤ ਢਿੱਲੋਂ ਖਿਲਾਫ਼ ਹਥਿਆਰ ਸਣੇ ਫੋਟੋ ਵਾਇਰਲ ਕਰਨ ਦੇ ਜੁਰਮ ਹੇਠ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਦਮਨਪ੍ਰੀਤ ਢਿੱਲੋਂ ਨੇ ਹਥਿਆਰਾਂ ਦੇ ਨਾਲ ਆਪਣੇ ਵੀਡੀਓ ਅੱਪਲੋਡ ਕੀਤੀਆਂ ਸਨ ,ਜੋ ਕਿ ਕਾਫੀ ਵਾਇਰਲ ਹੋਈਆਂ ਸਨ। ਜਿਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ ਅਤੇ ਇਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਲਗਾਤਾਰ ਸ਼ੋਸ਼ਲ ਮੀਡੀਆ ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤਰ੍ਹਾਂ ਹੀ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਤੇ ਦਮਨਪ੍ਰੀਤ ਢਿੱਲੋਂ ਨੇ ਹਥਿਆਰਾਂ ਦੇ ਨਾਲ ਆਪਣੇ ਵੀਡੀਓ ਅੱਪਲੋਡ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਲਗਾਤਾਰ ਸ਼ੋਸ਼ਲ ਮੀਡੀਆ ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤਰ੍ਹਾਂ ਹੀ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਤੇ ਦਮਨਪ੍ਰੀਤ ਢਿੱਲੋਂ ਨੇ ਹਥਿਆਰਾਂ ਦੇ ਨਾਲ ਆਪਣੇ ਵੀਡੀਓ ਅੱਪਲੋਡ ਕੀਤੀਆਂ।
ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਹੋਇਆਂ ਇਸ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਨਾਲ ਹੀ ਕਿਹਾ ਕਿ ਇਸ ਕੋਲ ਜੋ ਹਥਿਆਰ ਸੀ ,ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਐਸਪੀ ਵਿਸ਼ਾਲਜੀਤ ਸਿੰਘ ਨੇ ਅਪੀਲ ਵੀ ਕੀਤੀ ਹੈ ਇਸ ਤਰ੍ਹਾਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਨਾਲ ਫੋਟੋ ਤੇ ਵੀਡੀਓ ਨਾ ਪਾਈਆਂ ਜਾਣ ਤਾਂ ਕਿ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇ।
ਦੱਸ ਦੇਈਏ ਕਿ ‘ਆਪ ਸਰਕਾਰ ਨੇ ਪੰਜਾਬ 'ਚ ਗੰਨ ਕਲਚਰ ਖ਼ਤਮ ਕਰਨ ਲਈ 3 ਮਹੀਨਿਆਂ ਲਈ ਨਵੇਂ ਲਾਇਸੈਂਸ ਬਣਾਉਣ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੁਰਾਣੇ ਬਣੇ ਗੰਨ ਲਾਇਸੈਂਸਾਂ ਦੀ ਚੈਕਿੰਗ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਹਥਿਆਰਾਂ ਦਾ ਕਲਚਰ ਚਲਾਇਆ ਗਿਆ ਸੀ ਪਰ ਸਾਡੀ ਸਰਕਾਰ ਹੁਣ ਇਸ 'ਤੇ ਠੱਲ੍ਹ ਪਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement