ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਪੁਲਿਸ ਵੱਲੋਂ ਲਗਾਤਾਰ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਵੱਖ -ਵੱਖ ਪਿੰਡਾਂ ਵਿੱਚ ਜਿੱਥੇ ਮੀਟਿੰਗਾਂ -ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਐਕਸਾਈਜ਼ ਵਿਭਾਗ ਵੱਲੋਂ ਵੀ ਪਿੰਡਾਂ ਵਿਚ ਵੱਡੇ ਪੱਧਰ 'ਤੇ ਛਾਪੇਮਾਰੀ ਜਾਰੀ ਹੈ। ਜਿਸ ਦੌਰਾਨ ਕਈ ਨਾਜਾਇਜ਼ ਸ਼ਰਾਬ ਦੀ ਲਾਹਣ ਅਤੇ ਭੱਠੀਆਂ ਜ਼ਬਤ ਕੀਤੀਆਂ ਗਈਆਂ ਹਨ। 

 

ਇਸੇ ਤਹਿਤ ਅੱਜ ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਮਾੜੀ ਸਮਰਾ ਵਿਖੇ ਇੱਕ ਮਿੰਨੀ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ। ਜਿਸ ਨੂੰ ਕਿ ਸ਼ਮਸ਼ੇਰ ਸਿੰਘ ਸ਼ੇਰਾ ਨਾਮ ਦਾ ਵਿਅਕਤੀ ਚਲਾ ਰਿਹਾ ਸੀ। ਉਕਤ ਵਿਅਕਤੀ ਦੇ ਘਰ ਵਿਚੋਂ ਐਕਸਾਈਜ਼ ਵਿਭਾਗ ਵੱਲੋਂ ਰੇਡ ਕਰਨ 'ਤੇ 27 ਡਰਾਮਾ ਲਾਹਣ ਦੋ ਚਾਲੂ ਭੱਠੀਆਂ ਅਤੇ 154 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਜਿਸ ਦੌਰਾਨ ਕਈ ਨਾਜਾਇਜ਼ ਸ਼ਰਾਬ ਦੀ ਲਾਹਣ ਅਤੇ ਭੱਠੀਆਂ ਜ਼ਬਤ ਕੀਤੀਆਂ ਗਈਆਂ ਹਨ। 

 

ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਜੁਗਰਾਜ ਸਿੰਘ ਨਾਮਕ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਫਿਲਹਾਲ ਸ਼ੇਰ ਸਿੰਘ  ਅਤੇ ਇਕ ਹੋਰ ਵਿਅਕਤੀ ਐਕਸਾਈਜ਼ ਵਿਭਾਗ ਦੀ ਟੀਮ ਨੂੰ ਵੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਦੱਸ ਦੇਈਏ ਕਿ ਐਕਸਾਈਜ਼ ਵਿਭਾਗ ਵੱਲੋਂ ਲਗਾਤਾਰ ਤਰਨਤਾਰਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।   

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।