Punjab: ਅੰਮ੍ਰਿਤਸਰ ਤੋਂ ਬਾਅਦ ਤਰਨ ਤਾਰਨ ਦੀ ਪੁਲਿਸ ਲਵੇਗੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ, ਟਰਾਂਜਿਟ ਰਿਮਾਂਡ ਲੈਣ ਅੰਮ੍ਰਿਤਸਰ ਪੁੱਜੀ ਤਰਨ ਤਾਰਨ ਪੁਲਿਸ
Amritsar Police: ਫਿਰੌਤੀ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖਤਮ ਹੋ ਗਿਆ ਹੈ। ਉਸ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਗਗਨਦੀਪ ਸ਼ਰਮਾ
Amritsar: ਫਿਰੌਤੀ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖਤਮ ਹੋ ਗਿਆ ਹੈ। ਉਸ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈੰਗਸਟਰ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ 'ਤੇ ਸੀ।
ਅੰਮ੍ਰਿਤਸਰ ਤੋਂ ਬਾਅਦ ਤਰਨ ਤਾਰਨ ਪੁਲਿਸ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਲਵੇਗੀ। ਤਰਨ ਤਾਰਨ ਪੁਲਿਸ ਵੱਲੋਂ ਵੀ ਜੱਗੂ ਭਗਵਾਨਪੁਰੀਆ ਨਾਮਜਦ ਹੈ। ਅੰਮ੍ਰਿਤਸਰ ਦੀ ਅਦਾਲਤ 'ਚੋਂ ਤਰਨ ਤਾਰਨ ਪੁਲਿਸ ਟਰਾਂਜਿਟ ਰਿਮਾਂਡ ਮੰਗੇਗੀ। ਤਰਨ ਤਾਰਨ 'ਚ ਹੋਈ ਗੈਂਗਵਾਰ ਦੇ ਮਾਮਲੇ 'ਚ ਜੱਗੂ ਭਗਵਾਨਪੁਰੀਆ ਨਾਮਜਦ ਸੀ।
ਜੱਗੂ ਭਗਵਾਨਪੁਰੀਆ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜਦ ਹੋਣ ਤੋਂ ਲਗਾਤਾਰ ਪੰਜਾਬ ਪੁਲਿਸ ਕੋਲ ਰਿਮਾਂਡ 'ਤੇ ਹੈ। ਉਸ ਨੂੰ ਵੱਖ-ਵੱਖ ਜਿਲਿਆਂ ਦੀ ਪੁਲਿਸ ਲੈ ਰਹੀ ਹੈ। ਜੱਗੂ ਦਾ ਵੱਖ-ਵੱਖ ਕੇਸਾਂ 'ਚ ਰਿਮਾਂਡ ਲਿਆ ਜਾ ਰਿਹਾ ਹੈ। ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਹਨ। ਦਿੱਲੀ ਤੋਂ ਲਿਆਉਣ ਤੋਂ ਬਾਅਦ ਦੋਵਾਂ ਕੋਲੋਂ ਪੁੱਛਗਿੱਛ ਹੋ ਰਹੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਜੇਕਰ ਤਰਨ ਤਾਰਨ ਪੁਲਿਸ ਨੂੰ ਟਰਾਂਜਿਟ ਰਿਮਾਂਡ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਤਰਨ ਤਾਰਨ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ...
ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਥਾਣਾ ਸਿਵਲ ਲਾਈਨ ਵਿੱਚ 2021 ਵਿੱਚ ਮਾਮਲਾ ਦਰਜ਼ ਕੀਤਾ ਗਿਆ ਸੀ। ਇਸੇ ਮਾਮਲੇ ਦੀ ਜਾਂਚ ਅਤੇ ਪੁੱਛਗਿੱਛ ਕਰਨ ਲਈ ਅੰਮ੍ਰਿਤਸਰ ਦੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜਿਟ ਰਿਮਾਂਡ ਮਿਲਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।