ਤਰਨ ਤਾਰਨ ਦੇ ਨਤੀਜੇ ਨੇ ਦੱਸਿਆ ਭਾਜਪਾ ਨੂੰ ਅਜੇ ਹੋਰ ਕੰਮ ਕਰਨ ਦੀ ਲੋੜ, ਜ਼ਮਾਨਤ ਜ਼ਬਤ ਹੋਣ ਮਗਗੋਂ ਬੋਲੇ ਸੁਨੀਲ ਜਾਖੜ
ਅੱਜ ਐਲਾਨੇ ਗਏ ਚੋਣ ਨਤੀਜਿਆਂ ਵਿੱਚ, 19,619 ਤੋਂ ਘੱਟ ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਨਤੀਜੇ ਵਜੋਂ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਸਮੇਤ 12 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ।
ਕਾਂਗਰਸ ਇੱਥੇ ਚੌਥੇ ਸਥਾਨ 'ਤੇ ਰਹੀ, ਜਿਸ ਨੂੰ 15,078 ਵੋਟਾਂ ਮਿਲੀਆਂ। ਭਾਜਪਾ ਉਮੀਦਵਾਰ 10,000 ਦੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕਿਆ, ਉਸਨੂੰ 6,239 ਵੋਟਾਂ ਮਿਲੀਆਂ। ਜੇ ਕੋਈ ਉਮੀਦਵਾਰ ਕੁੱਲ ਪੋਲ ਹੋਈਆਂ ਵੋਟਾਂ ਦਾ 1/6 (16.67%) ਤੋਂ ਘੱਟ ਪ੍ਰਾਪਤ ਕਰਦਾ ਹੈ, ਤਾਂ ਉਸਦੀ ਜ਼ਮਾਨਤ ਜ਼ਬਤ ਹੋ ਜਾਂਦੀ ਹੈ।
ਅੱਜ ਐਲਾਨੇ ਗਏ ਚੋਣ ਨਤੀਜਿਆਂ ਵਿੱਚ, 19,619 ਤੋਂ ਘੱਟ ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਨਤੀਜੇ ਵਜੋਂ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਸਮੇਤ 12 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
ਤਰਨਤਾਰਨ ਦਾ ਨਤੀਜਾ ਦਸਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਵਿਕਾਸ ਦੇ ਏਜੰਡੇ ਨੂੰ ਲੋਕ ਏਜੰਡਾ ਬਣਾਉਣ ਅਤੇ ਗ਼ਰੀਬਾਂ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਜਨ ਜਨ ਤੱਕ ਪੁੱਜਦੀ ਕਰਨ ਲਈ ਹੋਰ ਕੰਮ ਕਰਨ ਦੀ ਜਰੂਰਤ ਹੈ ਅਤੇ ਅਸੀਂ ਇਹ ਕੰਮ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਨਦੇਹੀ ਨਾਲ ਕਰਾਂਗੇ।
— Sunil Jakhar (@sunilkjakhar) November 14, 2025
Tarantaran poll result indicate that…
ਇਸ ਨੂੰ ਲੈ ਕੇ ਹੁਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਤਰਨਤਾਰਨ ਦਾ ਨਤੀਜਾ ਦੱਸਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਵਿਕਾਸ ਦੇ ਏਜੰਡੇ ਨੂੰ ਲੋਕ ਏਜੰਡਾ ਬਣਾਉਣ ਅਤੇ ਗ਼ਰੀਬਾਂ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਜਨ ਜਨ ਤੱਕ ਪੁੱਜਦੀ ਕਰਨ ਲਈ ਹੋਰ ਕੰਮ ਕਰਨ ਦੀ ਜਰੂਰਤ ਹੈ ਅਤੇ ਅਸੀਂ ਇਹ ਕੰਮ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਨਦੇਹੀ ਨਾਲ ਕਰਾਂਗੇ।
ਜ਼ਿਕਰ ਕਰ ਦਈਏ ਕਿ 'ਆਪ' ਉਮੀਦਵਾਰ ਹਰਮੀਤ ਸੰਧੂ 12,091 ਵੋਟਾਂ ਨਾਲ ਜਿੱਤੇ। ਉਨ੍ਹਾਂ ਨੂੰ ਕੁੱਲ 42649 ਵੋਟਾਂ ਮਿਲੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ। ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ 19,620 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ। ਕਾਂਗਰਸ 15,078 ਵੋਟਾਂ ਨਾਲ ਚੌਥੇ ਸਥਾਨ 'ਤੇ ਰਹੀ। ਭਾਜਪਾ ਉਮੀਦਵਾਰ 6,239 ਵੋਟਾਂ ਪ੍ਰਾਪਤ ਕਰਕੇ 10,000 ਦਾ ਅੰਕੜਾ ਵੀ ਨਹੀਂ ਛੂਹ ਸਕਿਆ।






















