Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਨੇੜੇ ਮਿਲੀ ਲਾਸ਼
Tarn Taran News : ਤਰਨਤਾਰਨ ਦੇ ਸਰਾਏ ਅਮਾਨਤ ਖਾਂ ਥਾਣਾ ਖੇਤਰ ਅਧੀਨ ਪਿੰਡ ਬੁਰਜ (ਰਾਜਾਤਾਲ) ਨੇੜੇ 23-24 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਡੂੰਘੇ ਵਾਰਾਂ ਦੇ ਨਿਸ਼ਾਨ ਮਿਲੇ ਹਨ, ਜਿਸ

Tarn Taran News : ਤਰਨਤਾਰਨ ਦੇ ਸਰਾਏ ਅਮਾਨਤ ਖਾਂ ਥਾਣਾ ਖੇਤਰ ਅਧੀਨ ਪਿੰਡ ਬੁਰਜ (ਰਾਜਾਤਾਲ) ਨੇੜੇ 23-24 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਡੂੰਘੇ ਵਾਰਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਉਸ ਦੀ ਹੱਤਿਆ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਸ਼ਿਵਦੀਪ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਭੈਣੀ ਗਿੱਲਾਂ, ਥਾਣਾ ਕਮਬੋਜ ਵਜੋਂ ਹੋਈ ਹੈ। ਐਸਐਚਓ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮ੍ਰਿਤਕ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਸਨ।
ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਸਰਾਏ ਅਮਾਨਤ ਖਾਂ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁਰਜ (ਰਾਜਾਤਾਲ) ਨੇੜੇ ਕਲਸਾਂ ਵਾਲੀ ਸੜਕ 'ਤੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿੱਚ ਪਈ ਹੈ। ਸੂਚਨਾ ਮਿਲਦੇ ਹੀ ਹੈੱਡ ਐਸਐਚਓ ਬਲਜਿੰਦਰ ਸਿੰਘ ਬਾਜਵਾ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਡੀਐਸਪੀ ਸੁਖਬੀਰ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਕਾਤਲਾਂ ਦੀ ਪਛਾਣ ਅਤੇ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਡੀਐਸਪੀ ਸੁਖਬੀਰ ਸਿੰਘ ਅਤੇ ਐਸਐਚਓ ਬਲਜਿੰਦਰ ਸਿੰਘ ਬਾਜਵਾ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















