Punjab News: ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਮੰਗਲਵਾਰ, 11 ਨਵੰਬਰ ਨੂੰ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।
ਜ਼ਿਕਰ ਕਰ ਦਈਏ ਕਿ ਉੱਪ ਚੋਣਾਂ ਦੇ ਕਾਰਨ ਤਰਨਤਾਰਨ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤਰਨਤਾਰਨ ਦੇ ਡੀਸੀ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਤਰਨਤਾਰਨ ਵਿੱਚ ਉਪ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਣੀ ਹੈ ਅਤੇ 14 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।