Punjab News: ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਵਾਪਰੀ। ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਉੱਥੇ ਰਹਿ ਰਹੇ ਹੋਰ ਪੰਜਾਬੀ ਨੌਜਵਾਨਾਂ ਰਾਹੀਂ ਮਿਲੀ, ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸਾਊਥਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continues below advertisement

ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਗੁਰਭੇਜ ਸਿੰਘ (26 ਸਾਲ) ਕਰੀਬ ਚਾਰ ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿੱਚ ਇੰਗਲੈਂਡ ਗਿਆ ਸੀ। ਉਹ ਉੱਥੇ ਆਪਣੇ ਪਿੰਡ ਅਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਸਾਊਥਾਲ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Continues below advertisement

3 ਭੈਣਾਂ ਦਾ ਇਕਲੌਤਾ ਭਰਾ ਸੀ ਗੁਰਭੇਜ ਘਟਨਾ ਦੇ ਕਾਰਨਾਂ ਅਤੇ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ। ਗੁਰਭੇਜ ਸਿੰਘ ਦੀ ਲਾਸ਼ ਸਥਾਨਕ ਹਸਪਤਾਲ ਵਿੱਚ ਰੱਖੀ ਗਈ ਹੈ। ਉਹ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਪਿੰਡ ਮਹਿੰਦੀਪੁਰ ਵਿੱਚ ਗਮਗੀਨ ਮਾਹੌਲ ਬਣਿਆ ਹੋਇਆ ਹੈ।

ਭਵਿੱਖ ਸੰਵਾਰਨ ਲਈ ਗਿਆ ਸੀ ਇੰਗਲੈਂਡ ਉੱਥੇ ਮੌਜੂਦ ਇੱਕ ਬਜ਼ੁਰਗ ਨੇ ਦੱਸਿਆ ਕਿ ਗੁਰਭੇਜ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਇੰਗਲੈਂਡ ਗਿਆ ਸੀ। ਬੁੱਧਵਾਰ ਨੂੰ ਉਸ ਦੀ ਕੁਝ ਸਾਥੀਆਂ ਨਾਲ ਤਕਰਾਰ ਹੋ ਗਈ। ਇਸ ਦੌਰਾਨ ਉਸ 'ਤੇ ਤਿੱਖੇ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਗੁਰਭੇਜ ਦੇ ਦੋਸਤਾਂ ਨੇ ਉਸ ਦਾ ਇਲਾਜ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਪਰਿਵਾਰ ਨੂੰ ਅਚਾਨਕ ਸਦਮਾ ਨਾ ਲੱਗੇ, ਇਸ ਲਈ ਤੁਰੰਤ ਜਾਣਕਾਰੀ ਨਹੀਂ ਦਿੱਤੀ ਗਈ। ਵੀਰਵਾਰ ਸ਼ਾਮ ਨੂੰ ਇਹ ਪੁਸ਼ਟੀ ਕੀਤੀ ਗਈ ਕਿ ਗੁਰਭੇਜ ਦੀ ਮੌਤ ਹੋ ਚੁੱਕੀ ਹੈ।

ਪੁੱਤਰ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।