Punjab Tarpaulin Corruption: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਦੌਰਾਨ ਮੰਡੀਆਂ ਲਈ ਜਾਰੀ ਤਰਪਾਲ ਖਰੀਦ ਟੈਂਡਰ ਹੁਣ ਵਿਵਾਦਾਂ ਵਿੱਚ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਰਪਾਲ ਖਰੀਦ ਕਰਨ ਦੇ ਲਈ 107 ਕਰੋੜ ਰੁਪਏ ਦੇ ਟੈਂਡਰ ਜਾਰੀ ਹੋਏ ਹਨ। ਜਿਸ ਦੌਰਾਨ ਪਤਾ ਲੱਗਿਆ ਹੈ ਕਿ ਇਹ ਤਰਪਾਲ ਦੁੱਗਣੇ ਭਾਅ 'ਤੇ ਲਏ ਗਏ ਹਨ।
ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਕੋਲ ਪਹੁੰਚੀ ਤਾਂ ਮੁੱਖ ਮੰਤਰੀ ਨੇ ਇਸ ਦੀ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਸ ਦੀ ਜਾਂਚ ਕਰਨਗੇ। ਜੇਕਰ ਜਾਂਚ ਵਿੱਚ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਟੈਂਡਰ ਰੱਦ ਕੀਤਾ ਜਾ ਸਕਦਾ ਹੈ।
ਸੀਐਮ ਨੇ ਜਾਂਚ ਕਰਨ ਲਈ ਕਿਹਾ ਹੈ ਕਿ ਤਰਪਾਲਾਂ ਦੇ ਰੇਟ ਅਚਾਨਕ ਕਿਵੇਂ ਵਧ ਗਏ। ਇਸ ਨੂੰ ਪਹਿਲਾਂ ਕਿਸ ਰੇਟ 'ਤੇ ਵੇਚਿਆ ਜਾ ਰਿਹਾ ਸੀ ਅਤੇ ਸਰਕਾਰ ਨੂੰ ਕਿਸ ਰੇਟ 'ਤੇ ਵੇਚਿਆ ਜਾ ਰਿਹਾ ਹੈ? ਇਸ ਸਬੰਧੀ ਰਿਪੋਰਟ ਮੰਗੀ ਗਈ ਹੈ। ਸੀਐਮ ਭਗਵੰਤ ਮਾਨ ਨੇ ਅਚਾਨਕ ਵਾਧੇ ਦਾ ਕਾਰਨ ਜਾਣਨ ਲਈ ਵਿਭਾਗ ਨੂੰ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜੇਕਰ ਇਸ ਵਿੱਚ ਕੋਈ ਬੇਨਿਯਮੀ ਪਾਈ ਜਾਂਦੀ ਹੈ ਤਾਂ ਕਈ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਸਰਕਾਰ ਕੋਲ ਸ਼ਿਕਾਇਤ ਪਹੁੰਚੀ ਸੀ। ਜਿਸ ਵਿੱਚ ਕਿਹਾ ਗਿਆ ਕਿ ਮਾਰਕੀਟ ਕਮੇਟੀ ਵੱਲੋਂ ਖਰੀਦੀਆਂ ਗਈਆਂ ਤਰਪਾਲਾਂ ਮਹਿੰਗੀਆਂ ਵਸੂਲੀਆਂ ਜਾ ਰਹੀਆਂ ਹਨ। ਤਰਪਾਲ ਦਾ ਰੇਟ ਲਗਭਗ ਦੁੱਗਣਾ ਹੈ। ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ।
ਮਾਰਕੀਟ ਕਮੇਟੀ ਪੰਜਾਬ ਦੀਆਂ ਮੰਡੀਆਂ ਦੀ ਦੇਖ-ਰੇਖ ਕਰਦੀ ਹੈ। ਇੱਥੇ ਵਿਕਣ ਲਈ ਆਉਣ ਵਾਲੀ ਫ਼ਸਲ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੈ। ਖਾਸ ਤੌਰ 'ਤੇ ਬਰਸਾਤ ਦੇ ਮੌਸਮ ਦੌਰਾਨ ਫਸਲ ਨੂੰ ਗਿੱਲੇ ਹੋਣ ਤੋਂ ਬਚਾਉਣ ਲਈ ਤਰਪਾਲ ਦਿੱਤੀ ਜਾਂਦੀ ਹੈ। ਇਸ ਕੰਮ ਲਈ ਇਹ ਤਰਪਾਲ ਖਰੀਦੀ ਜਾ ਰਹੀ ਸੀ, ਜਿਸ ਦੀ ਸ਼ਿਕਾਇਤ ਤੋਂ ਬਾਅਦ ਇਸ ਵਿੱਚ ਬੇਨਿਯਮੀਆਂ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial