Punjab News: ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਗੁਜਰਾਤ ਲਈ ਨਵੇਂ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਲਈ ਇੰਚਾਰਜ ਨਿਯੁਕਤ ਕੀਤਾ ਹੈ। ਨਿਤਿਨ ਨਬੀਨ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਲਈ ਇੰਚਾਰਜ ਨਿਯੁਕਤ ਕੀਤਾ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਕੱਲ੍ਹ ਭਾਜਪਾ ਨੇ 65 ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਸੀ।
