Punjab news: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਨੂੰ ਵਧਾ ਕੇ 3 ਲੱਖ 53 ਹਜ਼ਾਰ 600 ਕਰੋੜ ਕਰ ਦਿੱਤਾ ਹੈ ਜੋ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ।


ਕਿਉਂਕਿ ਪੰਜਾਬ ਸਰਕਾਰ ਕੋਲ ਮਾਲੀ ਘਾਟਾ ਤੇ ਕਰਜ਼ਾ ਘੱਟ ਕਰਨ ਦੀ ਕੋਈ ਯੋਜਨਾ ਨਹੀਂ ਹੈ ਅਤੇ ਅਗਲੇ ਸਾਲ ਤੋਂ ਘੱਟੋ-ਘੱਟ 41831.48 ਕਰੋੜ ਰੁਪਏ ਕਰਜ਼ੇ ਦੇ ਵਿਆਜ ਦੇ ਰੂਪ ਵਿੱਚ ਅਦਾ ਕਰਨੇ ਪੈਣਗੇ।


ਚੁੱਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆ ਨਾਲ ਧੋਖਾ, 2022 ਦੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਝੂਠੇ ਸਾਬਤ ਕਰਨ ਵਾਲਾ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ, ਹਰ ਵਰਗ ਨੂੰ ਨਿਰਾਸ਼ ਕਰਨ ਵਾਲਾ, ਦਿਸ਼ਾਹੀਣ, ਨਿਰਾਸਾਜਨਕ ਅਤੇ ਝੂਠ ਦਾ ਪੁਲੰਦਾ ਕਰਾਰ ਦਿੱਤਾ।


'ਸੂਬੇ ਦੀਆਂ ਔਰਤਾਂ ਨੂੰ ਮਹੀਨਾਵਰ 1000 ਰੁਪਏ ਰਾਸ਼ੀ ਨਾ ਦੇਣਾ ਔਰਤਾਂ ਦਾ ਅਪਮਾਨ'


ਤਰੁਣ ਚੁੱਘ ਨੇ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਵੱਲੋਂ ਬਜਟ ਵਿੱਚ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਰਾਸ਼ੀ ਨਾ ਰੱਖਣਾ ਸੂਬੇ ਦੀਆਂ ਔਰਤਾਂ ਦਾ ਅਪਮਾਨ ਹੈ।


ਇਹ ਵੀ ਪੜ੍ਹੋ: Faridkot news: IG ਦੇ ਨਾਮ 'ਤੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਹੋਈ ਸੁਣਵਾਈ, ਪੁਲਿਸ ਨੇ 2 ਦਿਨ ਦਾ ਰਿਮਾਂਡ ਕੀਤਾ ਹਾਸਲ


ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਰਕਾਰ ਦਾ ਵਾਅਦਾ ਵੀ ਬੇਕਾਰ ਗਿਆ ਹੈ। 'ਆਪ' ਸਰਕਾਰ ਬੁਰੀ ਤਰ੍ਹਾਂ ਫਲਾਪ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ 'ਚ ਸਿਰੇ ਤੋਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਹਨ।


ਪੰੰਜਾਬ 'ਚ ਜਿਹੜਾ ਵਿਕਾਸ ਹੋਇਆ, ਉਹ ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਹੋਇਆ


ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਜਿਹੜਾ ਵਿਕਾਸ ਹੋ ਰਿਹਾ ਹੈ, ਉਹ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਸਾਰਾ ਧਿਆਨ ਆਪਣੀ ਮਸ਼ਹੂਰੀ 'ਤੇ ਲਾਈ ਬੈਠੀ ਹੈ।


ਪੰਜਾਬ ਸਰਕਾਰ ਵਲੋਂ ਖੇਤੀਬਾੜੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਸਿਰ ਕਰਜ਼ੇ ਦੀ ਪੰਡ ਨੂੰ ਵਧਾ ਰਹੀ ਹੈ, ਇਹ ਪੰਜਾਬੀਆ ਲਈ ਖ਼ਤਰੇ ਦੀ ਘੰਟੀ ਹੈ।


ਇਹ ਵੀ ਪੜ੍ਹੋ: Rewari Road Accident: ਰੇਵਾੜੀ ‘ਚ ਬੱਸ ਅਤੇ ਕਾਰ ਦੀ ਹੋਈ ਟੱਕਰ, ਪੰਜ ਲੋਕਾਂ ਦੀ ਮੌਕੇ ‘ਤੇ ਗਈ ਜਾਨ