ਪੜਚੋਲ ਕਰੋ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ..

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ। 

ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਵੀ ਕਾਰਗਰ ਕਦਮ ਉਠਾੳੇੁਣ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਕੇਂਦਰੀ ਤੇ ਸੂਬਾਈ ਸਕੀਮਾਂ ਹਨ, ਜਿਨ੍ਹਾਂ ਦੀ ਜਾਣਕਾਰੀ ਬਹੁਤੇ ਸਨਅਤਕਾਰਾਂ ਨੂੰ ਨਾ ਹੋਣ ਕਰਕੇ ਉਹ ਇਨ੍ਹਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਸੌਂਦ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਬਾਬਤ ਆਨਲਾਈਨ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਵੀ ਸਨਅਤਕਾਰ ਇੱਕ ਕਲਿੱਕ ਨਾਲ ਇਨ੍ਹਾਂ ਦੀ ਜਾਣਕਾਰੀ ਹਾਸਲ ਕਰ ਸਕੇ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੀ ਵੈੱਬਸਾਈਟ ਤੱਕ ਵੀ ਇੰਟਰਨੈੱਟ ਵਰਤੋਂਕਾਰਾਂ ਦੀ ਸੁਖਾਲੀ ਪਹੁੰਚ ਲਈ ਕਾਰਗਰ ਕਦਮ ਚੁੱਕੇ ਜਾਣ ਤਾਂ ਜੋ ਦੁਨੀਆਂ ਭਰ ਦੇ ਉਦਯੋਗਪਤੀ ਜੇਕਰ ਨਿਵੇਸ਼ ਲਈ ਸਭ ਤੋਂ ਉੱਤਮ ਥਾਂਵਾਂ ਦੀ ਸਰਚ ਕਰਨ ਤਾਂ ਪੰਜਾਬ ਦਾ ਨਾਂ ਪਹਿਲੇ ਨੰਬਰ ਉੱਤੇ ਆਵੇ। 

ਉਦਯੋਗ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਲਈ ਇਨ੍ਹਾਂ ਦਾ ਆਪਸੀ ਅਤੇ ਵੱਖ-ਵੱਖ ਵਿਭਾਗਾਂ ਨਾਲ ਬੇਹਤਰ ਤਾਲਮੇਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਨਵੇਂ ਅਤੇ ਸਥਾਪਤ ਉਦਯੋਗਾਂ ਦੀ ਉੱਨਤੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਮੰਤਵ ਦੀ ਪੂਰਤੀ ਤਾਂ ਹੀ ਸੰਭਵ ਹੈ ਜੇਕਰ ਅਫਸਰਸ਼ਾਹੀ ਆਪਣਾ ਸਾਰਥਕ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਤਾਂ ਹੀ ਵਿਕਸਿਤ ਹੋਵੇਗਾ ਜੇਕਰ ਪ੍ਰਸ਼ਾਸ਼ਨਿਕ ਅੜਿੱਕੇ ਘੱਟ ਤੋਂ ਘੱਟ ਹੋਣਗੇ। ਉਨ੍ਹਾਂ ਪੰਜਾਬ ਨੂੰ ਸਭ ਤੋਂ ਉੱਤਮ ਉਦਯੋਗਿਕ ਸੂਬਾ ਬਣਾਉਣ ਲਈ ਅਫਸਰਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸੂਬੇ ਦਾ ਅਰਥਚਾਰਾ ਹੋਰ ਮਜ਼ਬੂਤ ਹੋਵੇ। 

ਉਨ੍ਹਾਂ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਕਦਾ ਪੰਜਾਬ ਵਿੱਚ ਭਰਵਾਂ ਨਿਵੇਸ਼ ਆ ਰਿਹਾ ਹੈ ਅਤੇ ਇਸ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਇਆ ਜਾਵੇਗਾ। ਮੀਟਿੰਗ ਵਿਚ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਉਦਯੋਗ ਮੰਤਰੀ ਨੂੰ ਵਿਭਾਗ ਬਾਰੇ, ਇਨਵੈਸਟ ਪੰਜਾਬ ਅਤੇ ਸਬੰਧਤ ਬੋਰਡਾਂ-ਕਾਰਪੋਰੇਸ਼ਨਾਂ ਦੀ ਕਾਰਗੁਜ਼ਾਰੀ, ਨੀਤੀਆਂ ਅਤੇ ਹੋਰ ਮਸਲਿਆਂ ਬਾਬਤ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : ਖਤਮ ਹੋਣ ਵਾਲਾ ਹੈ ਕਿਸਾਨਾਂ ਦਾ ਇੰਤਜ਼ਾਰ, PM ਮੋਦੀ ਭਲਕੇ ਜਾਰੀ ਕਰਨਗੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget