ਪੜਚੋਲ ਕਰੋ

ਪੰਜਾਬ 'ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟ, ਸੀਐਮ ਭਗਵੰਤ ਮਾਨ ਬੋਲੇ, ਸੱਚੀਆਂ ਨੀਅਤਾਂ ਨੂੰ ਮੁਰਾਦਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ।

ਚੰਡੀਗੜ੍ਹ: ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਇੱਕ ਪਲਾਂਟ ਲਾਇਆ ਜਾਵੇਗਾ। ਇਸ ਪਲਾਂਟ ਵਿੱਚ 2600 ਕਰੋੜ ਦਾ ਨਿਵੇਸ਼ ਹੋਵੇਗਾ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ, “ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ। ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। 

ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E

— Bhagwant Mann (@BhagwantMann) August 26, 2022

ਸੂਬੇ ਵਿੱਚ ਟਾਟਾ ਗਰੁੱਪ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ਼ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ ਵਿੱਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ ਵਿਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਲਾਭ ਹੋਵੇਗਾ ਕਿਉਂਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਜਿਸ ਨਾਲ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਸਟੀਲ ਪਲਾਂਟ ਸਥਾਪਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਵੱਲੋਂ ਪੰਜਾਬ ਵਿੱਚ ਇਹ ਪਹਿਲਾ ਨਿਵੇਸ਼ ਹੈ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ‘ਇਨਵੈਸਟ ਪੰਜਾਬ’ ਦੀ ਟੀਮ ਦੀ ਵੀ ਪਿੱਠ ਥਾਪੜੀ ਜਿਸ ਨੇ ਟਾਟਾ ਗਰੁੱਪ ਦੇ ਭਾਰਤ ਦੇ ਪਹਿਲੇ ਸਕਰੈਪ ਅਧਾਰਿਤ ਸਟੀਲ ਪਲਾਂਟ ਦੀ ਸਥਾਪਨਾ ਲਈ ਟਾਟਾ ਸਟੀਲ ਦੇ ਪ੍ਰਬੰਧਕਾਂ ਦੇ ਯਤਨਾਂ ਨੂੰ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿਜਲੀ ਉਤੇ ਚੱਲਣ ਵਾਲੀਆਂ ਆਰਕ ਭੱਠੀਆਂ ਉਤੇ ਅਧਾਰਤ ਪਲਾਂਟ 0.75 ਐਮ.ਟੀ.ਪੀ.ਏ. ਫਿਨਿਸ਼ਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।

ਟਾਟਾ ਸਟੀਲ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਨੇ ਆਪਣੇ ਇਛੁੱਕ ਗ੍ਰੀਨਫੀਲਡ ਪ੍ਰੋਜੈਕਟ ਦਾ ਸਹੀ ਟਿਕਾਣਾ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਾਜ਼ਾਰ ਅਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟ੍ਰਿਕ ਆਰਕ ਫਰਨੇਸ ਲਈ ਢੁਕਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ ਰੀਸਾਈਕਲ ਰਾਹੀਂ ਪੈਦਾ ਹੋਣ ਵਾਲੇ ਸਟੀਲ ਵਿੱਚ ਘੱਟ ਕਾਰਬਨ ਨਿਕਾਸੀ, ਘੱਟ ਸਰੋਤਾਂ ਦੀ ਖਪਤ ਅਤੇ ਘੱਟ ਊਰਜਾ ਦੀ ਵਰਤੋਂ ਹੁੰਦੀ ਹੈ ਜੋ ਗਰੁੱਪ ਦੀ ਆਪਣੇ ਕਾਰਜਾਂ ਵਿਚ ਵਾਤਾਵਰਣ ਦੇ ਪ੍ਰਭਾਵ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਜ਼ਿਕਰਯੋਗ ਹੈ ਕਿ ਟਾਟਾ ਸਟੀਲ ਗਰੁੱਪ ਪ੍ਰਤੀ ਸਾਲ 34 ਮਿਲੀਅਨ ਟਨ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਵਾਲੀਆਂ ਚੋਟੀ ਦੀਆਂ ਆਲਮੀ ਸਟੀਲ ਕੰਪਨੀਆਂ ਵਿੱਚੋਂ ਇੱਕ ਹੈ। ਦੁਨੀਆ ਭਰ ਵਿੱਚ ਸੰਚਾਲਨ ਅਤੇ ਵਪਾਰਕ ਤੌਰ ਉਤੇ ਮੌਜੂਦਗੀ ਹੋਣ ਸਦਕਾ ਇਹ ਵਿਸ਼ਵ ਦੇ ਭੂਗੋਲਿਕ ਤੌਰ 'ਤੇ ਸਭ ਤੋਂ ਵਿਭੰਨਤਾ ਵਾਲੇ ਸਟੀਲ ਉਤਪਾਦਕਾਂ ਵਿੱਚੋਂ ਇੱਕ ਹੈ। ਇਸ ਗਰੁੱਪ ਨੇ 31 ਮਾਰਚ, 2021 ਨੂੰ ਖਤਮ ਹੋਏ ਵਿੱਤੀ ਸਾਲ ਵਿੱਚ 21.06 ਬਿਲੀਅਨ ਅਮਰੀਕੀ ਡਾਲਰ ਦਾ ਸਾਂਝਾ ਕਾਰੋਬਾਰ ਦਰਜ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget