ਪੜਚੋਲ ਕਰੋ

ਪੰਜਾਬ ਵਿੱਚ ਟੈਕਸ ਅੱਤਵਾਦ ਚੱਲ ਰਿਹਾ - ਰਾਜਾ ਵੜਿੰਗ

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਨੂੰਨ ਲਾਗੂ ਕਰਵਾਓ, ਪਰ ਵਪਾਰੀਆਂ ਵਿੱਚ ਦਹਿਸ਼ਤ ਨਾ ਫੈਲਾਓ।

ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ’ਤੇ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਝੱਲ ਰਹੀ ਹੈ, ਜੋ ਆਪਣੇ ਟੈਕਸ ਅਧਿਕਾਰੀਆਂ ਰਾਹੀਂ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ’ਤੇ ਆਪਣਾ ਗੁੱਸਾ ਕੱਢ ਰਹੀ ਹੈ।
 
ਵੜਿੰਗ ਵਿੱਚ ਅਜਿਹੇ ਛਾਪਿਆਂ ਬਾਰੇ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਜੀਐਸਟੀ ਅਧਿਕਾਰੀਆਂ ਨੂੰ ਕੋਈ ਸ਼ੰਕਾ ਹੈ ਜਾਂ ਕੋਈ ਜਾਣਕਾਰੀ ਚਾਹੀਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਸਬੰਧਤ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਥਿਤੀ ਸਪੱਸ਼ਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਤਸੱਲੀ ਨਹੀਂ ਹੈ ਤਾਂ ਤੁਸੀਂ ਜਾਂਚ ਨੂੰ ਅੱਗੇ ਲੈ ਕੇ ਕਾਰੋਬਾਰੀ ਦੇ ਕੰਪਲੈਕਸ ਜਾ ਸਕਦੇ ਹੋ।  ਪਰ ਅਧਿਕਾਰੀਆਂ ਵੱਲੋਂ ਅਜਿਹਾ ਡਰ ਅਤੇ ਦਹਿਸ਼ਤ ਦਾ ਮਾਹੌਲ ਕਿਉਂ ਬਣਾਇਆ ਜਾ ਰਿਹਾ ਹੈ, ਜਿਵੇਂ ਤੁਸੀਂ ਕਿਸੇ ਅੱਤਵਾਦੀ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੇ ਹੋਵੋ।
 
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਟੈਕਸ ਅਧਿਕਾਰੀਆਂ ਨੇ ਕਰਿਆਨੇ ਅਤੇ ਭਾਂਡਿਆਂ ਦੀਆਂ ਦੁਕਾਨਾਂ ਵਰਗੇ ਛੋਟੇ ਕਾਰੋਬਾਰਾਂ 'ਤੇ ਛਾਪੇਮਾਰੀ ਕੀਤੀ ਹੈ।  ਹੈਰਾਨੀ ਦੀ ਗੱਲ ਹੈ ਕਿ ਸਰਕਾਰ ਅਜਿਹੇ ਛਾਪੇ ਮਾਰ ਕੇ ਅਜਿਹਾ ਕੀ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਕੁਝ ਵੀ ਸਾਹਮਣੇ ਨਹੀਂ ਆਵੇਗਾ।  ਇਹ ਸਰਕਾਰ ਦੀ ਨਿਰਾਸ਼ਾ ਨੂੰ ਹੀ ਦਰਸਾਉਂਦੀ ਹੈ, ਜਿਸ ਨੇ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਦਿੱਤਾ ਹੈ ਅਤੇ ਹੁਣ ਛੋਟੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਵੜਿੰਗ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਡੇ ਸ਼ਰਾਬ ਕਾਰੋਬਾਰੀਆਂ ਨੂੰ ਮਿਲੀਭੁਗਤ ਕਰਕੇ ਛੱਡ ਰਹੀ ਹੈ, ਜਦਕਿ ਦੂਜੇ ਪਾਸੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪਹਿਲਾਂ ਹੀ ਜੀ.ਐਸ.ਟੀ ਦੇ ਗਲਤ ਲਾਗੂ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਹੁਣ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
 
ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget