Punjab News: ਹਿਮਾਚਲ ਪ੍ਰਦੇਸ਼ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਤੋਂ ਆਉਣ ਵਾਲੀਆਂ ਗੱਡੀਆਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗੱਡੀਆਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਡਰਾਈਵਰਾਂ ਦੀ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਜਿਸ ਕਾਰਨ ਹੁਣ ਪੰਜਾਬ ਦੇ ਟੈਕਸੀ ਡਰਾਈਵਰਾਂ ਨੇ ਹਿਮਾਚਲ ਜਾਣ ਤੋਂ ਇਨਕਾਰ ਕਰ ਦਿੱਤਾ ਹੈ।
ਉੱਥੇ ਹੀ ਹੁਣ ਹਿਮਾਚਲ ਪ੍ਰਦੇਸ਼ ਜਾਣ ਵਾਲੇ ਟੈਕਸੀ ਚਾਲਕਾਂ ਦੇ ਨਾਲ-ਨਾਲ ਸੈਲਾਨੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਹਿਮਾਚਲ ਦਾ ਕਾਰੋਬਾਰ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੇ ਨਾਲ-ਨਾਲ ਪੰਜਾਬ ਦੇ ਟੈਕਸੀ ਡਰਾਈਵਰਾਂ ਦੇ ਕਾਰੋਬਾਰ 'ਤੇ ਵੀ ਕਾਫੀ ਅਸਰ ਪਿਆ ਹੈ। ਟੈਕਸੀ ਡਰਾਈਵਰਾਂ ਨੇ ਕਿਹਾ ਕਿ ਉਹ ਸੈਲਾਨੀਆਂ ਨੂੰ ਸਮਝਾਉਂਦੇ ਹਨ ਕਿ ਉਨ੍ਹਾਂ ਨੂੰ ਹਿਮਾਚਲ ਦੀ ਬਜਾਏ ਜੰਮੂ ਕਸ਼ਮੀਰ ਅਤੇ ਉਤਰਾਖੰਡ ਜਾਣਾ ਚਾਹੀਦਾ ਹੈ। ਕਿਉਂਕਿ ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਦੇਖਣ ਵਾਲੀਆਂ ਬਹੁਤ ਸਾਰੀਆਂ ਥਾਵਾਂ ਹਨ।
ਹਿਮਾਚਲ ਪ੍ਰਦੇਸ਼ 'ਚ ਪੰਜਾਬ ਦੇ ਟੈਕਸੀ ਡਰਾਈਵਰਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਅਤੇ ਵਾਹਨਾਂ ਦੀ ਭੰਨਤੋੜ ਕਰਕੇ ਹੁਣ 8 ਜੁਲਾਈ ਨੂੰ ਮੋਹਾਲੀ 'ਚ ਟੈਕਸੀ ਯੂਨੀਅਨ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਟੈਕਸੀ ਡਰਾਈਵਰਾਂ ਦੀ ਵੱਡੀ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਹਿਮਾਚਲ ਟੈਕਸੀ ਡਰਾਈਵਰ ਯੂਨੀਅਨ ਦੇ ਨੁਮਾਇੰਦੇ ਵੀ ਹਿੱਸਾ ਲੈਣਗੇ ਅਤੇ ਇਸ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਜਾਵੇਗਾ ਕਿ ਪੰਜਾਬ ਤੋਂ ਗੱਡੀਆਂ ਹਿਮਾਚਲ ਜਾਣਗੀਆਂ ਜਾਂ ਨਹੀਂ। ਕਿਉਂਕਿ ਪੰਜਾਬ ਦੇ ਡਰਾਈਵਰ ਹਿਮਾਚਲ ਵਿੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਇਸ ਲਈ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ਕਿ ਪੰਜਾਬ ਤੋਂ ਗੱਡੀਆਂ ਹਿਮਾਚਲ ਜਾਣਗੇ ਜਾਂ ਨਹੀਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।