ਫਾਜ਼ਿਲਕਾ: ਪਿੰਡ ਘੁਬਾਇਆ ਵਿੱਚ ਸਰਕਾਰੀ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੀ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਉਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਸ਼ੁਰੂ ਕਰ ਦਿੱਤਾ। ਹੁਣ ਅਧਿਆਪਕ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ।
ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਪੁਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਅਧਿਆਪਕ ਗਗਨਦੀਪ ਗੰਭੀਰ ਹਾਲਤ ਵਿੱਚ ਉਨ੍ਹਾਂ ਕੋਲ ਪਹੁੰਚਿਆ ਸੀ। ਉਨ੍ਹਾਂ ਨੇ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਫਿਲਹਾਲ ਅਧਿਆਪਕ ਹੁਣ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁਚੇ ਫਾਜ਼ਿਲਕਾ ਥਾਣਾ ਸਦਰ ਦੇ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜ਼ਹਿਰੀਲੀ ਚੀਜ ਦੀ ਸ਼ੀਸ਼ੀ ਬਰਾਮਦ ਕਰ ਲਈ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀੜਤ ਅਧਿਆਪਕ ਆਪਣੇ ਸਾਥੀ ਅਧਿਆਪਕਾਂ ਤੋਂ ਕਾਫੀ ਤੰਗ ਪ੍ਰੇਸ਼ਾਨ ਰਹਿੰਦਾ ਸੀ। ਅਧਿਆਪਕ ਦੇ ਬਿਆਨਾਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਾਥੀਆਂ ਤੋਂ ਤੰਗ ਆ ਕੇ ਸਰਕਾਰੀ ਅਧਿਆਪਕ ਨੇ ਖਾਧਾ ਜ਼ਹਿਰ
ਏਬੀਪੀ ਸਾਂਝਾ
Updated at:
10 Apr 2019 04:51 PM (IST)
ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੀ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਉਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ।
- - - - - - - - - Advertisement - - - - - - - - -