ਪੜਚੋਲ ਕਰੋ

ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਡਟੇ ਪੂਰੇ ਸੂਬੇ ਦੇ ਅਧਿਆਪਕ

ਚੰਡੀਗਰ੍ਹ: ਅਧਿਆਪਕਾਂ ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 22 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਡਟਣ ਦਾ ਐਲਾਨ ਕੀਤਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 3 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਐਸਐਸਏ/ਰਮਸਾ ਤੇ ਅਦਰਸ਼/ਮਾਡਲ ਸਕੂਲਾਂ ਵਿੱਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ 'ਤੇ 75%ਕਟੌਤੀ ਲਾਉਣ ਦੇ ਫੈਸਲੇ ਕੀਤਾ ਗਿਆ ਸੀ।ਇਸ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਕਰਕੇ ਪੰਜਾਬ ਦੀ ਅਧਿਆਪਕ ਲਹਿਰ ਵਿੱਚ ਬਹੁਤ ਗੁੱਸਾ ਹੈ। ਸਮੂਹ ਅਧਿਆਪਕ ਜਥੇਬੰਦੀਆਂ ਨੇ ਇਸ ਅਧਿਆਪਕ ਮਾਰੂ ਫੈਸਲੇ ਵਿਰੁੱਧ ਡਟਣ ਦਾ ਫੈਸਲਾ ਕੀਤਾ। ਪੰਜਾਬ ਦੀ ਸਮੁੱਚੀ ਅਧਿਆਪਕ ਲਹਿਰ ਇਸ ਜਬਰ ਵਿਰੁੱਧ ਇਕਜੁਟ ਹੋਈ ਹੈ। ਸਰਕਾਰੀ ਜਬਰ ਦਾ ਟਾਕਰਾ ਕਰਨ ਲਈ ਅਧਿਆਪਕ ਸੰਘਰਸ ਕਮੇਟੀ ਦਾ ਗਠਨ ਕੀਤਾ ਗਿਆ। ਅਧਿਆਪਕ ਲੀਡਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸਐਸਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ। ਇਸ ਤਹਿਤ ਪਹਿਲਾਂ 10-10 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ਤੇ 75% ਕਟੌਤੀ ਕਰਨ ਦਾ ਫਰਮਾਨ ਜਾਰੀ ਕੀਤਾ। ਫਿਰ ਉਸ ਫਰਮਾਨ ਨੂੰ ਨਾ ਮੰਨਣ ਵਾਲੇ ਅਧਿਆਪਕਾਂ ਦੀਆਂ ਜਬਰੀ 200-300 ਕਿਲੋਮੀਟਰ ਦੂਰ ਬਦਲੀਆਂ ਕੀਤੀਆਂ। ਇਸ ਜਬਰ ਖਿਲਾਫ਼ ਸੰਘਰਸ਼ ਦੀ ਅਗਵਾਈ ਕਰਨ ਵਾਲੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਅਧਿਆਪਕਾਂ ਦਾ ਸੰਘਰਸ਼ 56 ਦਿਨ ਪੱਕੇ ਧਰਨੇ ਦੇ ਰੂਪ ਵਿੱਚ ਪਟਿਆਲੇ ਜਾਰੀ ਰਿਹਾ। ਇਸ ਦਾ ਅੰਤ ਧਰਨੇ ਵਿੱਚ ਆ ਕੇ ਸਿੱਖਿਆ ਮੰਤਰੀ ਵੱਲੋਂ ਇੱਕ ਦਸੰਬਰ ਨੂੰ ਅਧਿਆਪਕਾਂ ਦੀਆਂ ਕੀਤੀਆਂ ਜਬਰੀ ਬਦਲੀਆਂ ਤੇ ਮੁਅੱਤਲੀਆਂ ਤੁਰੰਤ ਰੱਦ ਕਰਨ ਤੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਫੈਸਲਾ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਉਸ ਵਿੱਚ ਵਿਚਾਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ 46 ਦਿਨ ਬਾਅਦ ਕੀਤਾ ਐਲਾਨ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫਰਮਾਨ ਜਾਰੀ ਕਰ ਦੇਣਾ ਸਮੁੱਚੇ ਅਧਿਆਪਕ ਵਰਗ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਮਹੌਲ ਨੂੰ ਵਿਗਾੜਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਐਸਐਸਏ/ਰਮਸਾ ਅਧਿਆਪਕਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜੋ ਬਹੁਤ ਹੀ ਮੰਦਭਾਗੀ ਗੱਲ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget