ਪੜਚੋਲ ਕਰੋ

ਤਨਖਾਹ ਕਟੌਤੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਝਟਕਾ!

ਚੰਡੀਗੜ੍ਹ: ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕਸੂਤੀ ਘਿਰਦੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਇੱਕ ਪਾਸੇ ਸਰਕਾਰ ਨੂੰ ਅਧਿਆਪਕਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਨੋਟੀਫਿਕੇਸ਼ਨ ਹੀ ਰੱਦ ਕਰ ਦਿੱਤੀ ਹੈ ਜਿਸ ਅਨੁਸਾਰ ਪ੍ਰੋਬੇਸ਼ਨ ’ਤੇ ਉੱਕੀ-ਪੁੱਕੀ ਨਿਗੂਣੀ ਤਨਖ਼ਾਹ ਦੇਣ ਦਾ ਨਿਯਮ ਬਣਾਇਆ ਗਿਆ ਹੈ। ਦਰਅਸਲ ਹਾਈਕੋਰਟ ਨੇ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਦੀ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਨੋਟੀਫਿਕੇਸ਼ਨ ਰੱਦ ਕਰਦਿਆਂ ਪੰਜਾਬ ਸਰਕਾਰ ਦੀ ਲਾਹ-ਪਾਹ ਵੀ ਕੀਤੀ ਹੈ। ਜਸਟਿਸ ਏਬੀ ਚੌਧਰੀ ਤੇ ਜਸਟਿਸ ਕੁਲਦੀਪ ਸਿੰਘ ਦੀ ਬੈਂਚ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਡਾਕਟਰ ਫ਼ੈਸਲੇ ਵਾਲੀ ਤਰੀਕ ਤੋਂ ਪੱਕੇ ਮੁਲਾਜ਼ਮਾਂ ਵਾਲੀ ਤਨਖਾਹ ਦੇ ਹੱਕਦਾਰ ਹੋਣਗੇ। ਪਟੀਸ਼ਨਰ ਡਾਕਟਰ ਵਿਸ਼ਵਦੀਪ ਸਿੰਘ ਤੇ ਹੋਰ ਮੈਡੀਕਲ ਅਫ਼ਸਰਾਂ ਵੱਲੋਂ ਇਹ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਬੈਂਚ ਨੇ ਕਿਹਾ ਕਿ ਜਿਹੜੇ ਡਾਕਟਰਾਂ ਨੇ ਅਦਾਲਤ ਦਾ ਰੁਖ ਨਹੀਂ ਕੀਤਾ, ਉਨ੍ਹਾਂ ਨੂੰ ਵੀ ਇਸ ਫ਼ੈਸਲੇ ਦਾ ਲਾਭ ਮਿਲੇਗਾ। ਬੈਂਚ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਨੂੰ ਪੂਰੀ ਪ੍ਰਕਿਰਿਆ ਨਾਲ ਚੁਣਿਆ ਗਿਆ ਸੀ ਤੇ ਉਨ੍ਹਾਂ ਨੂੰ ਪੱਕੇ ਮੁਲਾਜ਼ਮਾਂ ਵਾਲੇ ਲਾਭ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਡਾਕਟਰ ਦੀ ਯੋਗਤਾ ਹਾਸਲ ਕਰਨ ਲਈ ਆਪਣੇ ਜੀਵਨ ਦਾ ਬਿਹਤਰੀਨ ਸਮਾਂ ਤੇ ਪੈਸਾ ਪੜ੍ਹਾਈ ’ਚ ਲਾ ਦਿੱਤਾ, ਉਨ੍ਹਾਂ ਨੂੰ ਦੋ ਸਾਲਾਂ ਦੀ ਪ੍ਰੋਬੇਸ਼ਨ ’ਤੇ ਮਹਿਜ਼ 15,600 ਰੁਪਏ ਦੇਣਾ ਤਰਸਯੋਗ ਹੈ। ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਭਾਵੇਂ ਇਹ ਫੈਸਲਾ ਡਾਕਟਰਾਂ ਬਾਰੇ ਆਇਆ ਹੈ ਪਰ ਨੋਟੀਫਿਕੇਸ਼ਨ ਹੀ ਰੱਦ ਹੋਣ ਨਾਲ ਇਸ ਦਾ ਲਾਭ ਹੋਰ ਮੁਲਾਜ਼ਮਾਂ ਨੂੰ ਮਿਲੇਗਾ। ਕਾਬਲੇਗੌਰ ਹੈ ਕਿ ਇਸ ਵੇਲੇ ਪੰਜਾਬ ਸਰਕਾਰ ਨੇ ਪਿਛਲੇ 10 ਸਾਲ ਤੋਂ ਠੇਕੇ 'ਤੇ ਕੇਮ ਕਰਦੇ ਅਧਿਆਪਕਾਂ ਦੀ ਤਨਖਾਹ ਵਿੱਚ ਵੱਡਾ ਕਟੌਤੀ ਕਰਕੇ ਤਿੰਨ ਸਾਲ ਪ੍ਰੋਬੇਸ਼ਨ ’ਤੇ 15,000 ਰੁਪਏ ਵਿੱਚ ਕੰਮ ਕਰਨ ਦਾ ਹੁਕਮ ਸੁਣਇਆ ਹੈ। ਮੰਨਿਆ ਜਾ ਰਿਹਾ ਹੈ ਕਿ ਨੋਟੀਫਿਕੇਸ਼ਨ ਰੱਦ ਹੋਣ ਨਾਲ ਸਰਕਾਰ ਕਸੂਤੀ ਘਿਰ ਗਈ ਹੈ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget