ਸੰਗਰੂਰ: ਟੈੱਟ ਪਾਸ ਬੇਰੁਜ਼ਗਾਰ ਬੀਐੱਡ ਤੇ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਸਿਟੀ ਪਾਰਕ, ਸੰਗਰੂਰ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਕ 31 ਦਸੰਬਰ ਤੱਕ ਰੈਸ਼ਨੇਲਾਈਜੇਸ਼ਨ ਖ਼ਤਮ ਹੋਣ ਤੋਂ ਬਾਅਦ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ਇਸ ਤੋਂ ਇਲਾਵਾ 31 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕੈਬਨਿਟ ਮੀਟਿੰਗ 'ਚ ਅਧਿਆਪਕ ਭਰਤੀ ਸਬੰਧੀ ਸ਼ਰਤਾਂ ਨੂੰ ਸੰਘਰਸ਼ ਦੀ ਅੰਸ਼ਕ-ਜਿੱਤ ਕਰਾਰ ਦਿੱਤਾ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ 'ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ 'ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਓਵਰੲਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ 'ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30:1 ਕਰਨ, ਪ੍ਰਾਇਮਰੀ ਆਧਿਆਪਕ ਵਿਦਿਆਰਥੀਆਂ ਅਨੁਪਾਤ 20:1 ਕਰਨ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਨ੍ਹਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ।

Education Loan Information:

Calculate Education Loan EMI