ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਏਬੀਪੀ ਸਾਂਝਾ | 21 Oct 2017 07:38 PM (IST)
ਗੁਰਦਾਸਪੁਰ: ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਈਮਰੀ ਸਕੂਲਾਂ ਨੂੰ ਦੂਜੇ ਸਕੂਲਾਂ 'ਚ ਰਲੇਵੇਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਗੁਰਦਾਸਪੁਰ ਅਧਿਆਪਕ ਯੂਨੀਅਨ ਨੇ ਪੋਸਟ ਆਫਿਸ ਚੌਂਕ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਯੂਨੀਅਨ ਨੇ ਸਰਕਾਰ ਨੂੰ ਆਪਣਾ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ। ਨਾਲ ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਫੈਸਲੇ ਨੂੰ ਵਾਪਿਸ ਨਾ ਲਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ। ਪ੍ਰਦਰਸ਼ਨ ਕਾਰੀਆਂ ਦਾ ਕਹਿਣਾ ਹੈ ਕਿ ਇਕੱਲੇ ਗੁਰਦਾਸਪੁਰ 'ਚ 133 ਸਰਕਾਰੀ ਪ੍ਰਾਈਮਰੀ ਸਕੂਲ ਹਨ ਤੇ ਇਸ ਨਾਲ ਉੱਥੇ ਪੜ੍ਹਨ ਵਾਲੇ ਬੱਚਿਆਂ ਦਾ ਭਵਿੱਖ ਪ੍ਰਭਾਵਿਤ ਹੋਵੇਗਾ। ਦੱਸਦਈਏ ਕਿ ਸਿੱਖਿਆ ਵਿਭਾਗ ਨੇ ਉਨ੍ਹਾਂ 800 ਸਰਕਾਰੀ ਪ੍ਰਾਈਮਰੀ ਸਕੂਲਾਂ ਨੂੰ ਬੰਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਨ੍ਹਾਂ ਸਕੂਲਾਂ 'ਚ 20 ਤੋਂ ਘੱਟ ਵਿਦਿਆਰਥੀ ਪੜ੍ਹਦੇ ਹਨ