ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਲਈ ਨਵੀਂ ਮੁਸੀਬਤ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਕਾਂਗਰਸ ਲਈ ਵੱਡੀ ਸਿਰਦਰਦੀ ਬਣ ਗਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸਰਕਾਰੀ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਟਕਰਾਅ ਨੇ ਸਰਕਾਰ ਲਈ ਸੰਕਟ ਖੜ੍ਹਾ ਕਰ ਦਿੱਤਾ ਹੈ। ਚੋਣਾਂ ਨੇੜੇ ਹੋਣ ਕਰਕੇ ਇਸ ਦਾ ਸਿਆਸੀ ਲਾਹਾ ਲੈਣ ਲਈ ਵਿਰੋਧੀ ਧਿਰਾਂ ਵੀ ਮੈਦਾਨ ਵਿੱਚ ਡਟ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦ ਵਿੱਚ ਉਠਾਉਣ ਦਾ ਐਲਾਨ ਕੀਤਾ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਲਈ ਨਵੀਂ ਮੁਸੀਬਤ

ਉਧਰ, ਹਾਲਾਤ ਵਿਗੜੇ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਬੋਲੇ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਤੇ ਥੋੜਾ ਸਬਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਤੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ। ਯਾਦ ਰਹੇ ਇਸ ਤੋਂ ਪਹਿਲਾਂ ਮੁੱਖ ਮੰਤਰੀ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਗਏ ਸਨ। ਇਹ ਵੀ ਦਿਲਚਸਪ ਹੈ ਕਿ ਅਜੇ ਇੱਕ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਰਿਪੋਰਟ ਦਿੱਤੀ ਹੈ ਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਖੁਸ਼ ਨਹੀਂ। ਪਟਿਆਲਾ ਵਿੱਚ ਲਾਠੀਚਾਰਜ ਤੇ ਇਸ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਨਾਲ ਹਾਈਕਮਾਨ ਦੀ ਨਜ਼ਰ ਵਿੱਚ ਕੈਪਟਨ ਸਰਕਾਰ ਦਾ ਅਸ ਹੋਰ ਖਰਾਬ ਹੋਏਗਾ। ਦੂਜਾ ਪਾਸੇ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਅਕਾਲੀ ਦਲ ਟਕਸਾਲੀ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਲੀਡਰ ਅਧਿਆਪਕਾਂ ਦੇ ਸੰਘਰਸ਼ ਨਾਲ ਡਟ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਸੀਪੀਆਈ ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਅਧਿਆਪਕਾਂ ਉੱਤੇ ਲਾਠੀਚਾਰਜ ਤੇ ਪਾਣੀ ਦੀਆਂ ਤੋਪਾਂ ਨਾਲ ਹਮਲੇ ਨੇ ਤਾਨਾਸ਼ਾਹ ਰਾਜੇ ਦੀ ਹਕੂਮਤ ਦੇ ਦਿਨ ਚੇਤੇ ਕਰਵਾ ਦਿੱਤੇ ਹਨ। ਅਧਿਆਪਕਾਂ 'ਤੇ ਲਾਠੀਚਾਰਜ ਕਾਰਨ ਸੂਬੇ ਦੇ ਸਾਰੇ ਮੁਲਾਜ਼ਮਾਂ ਵਿੱਚ ਰੋਸ ਵਧ ਗਿਆ ਹੈ। ਸੂਬੇ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਵੀ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੇ ਪਹਿਲੇ ਦਿਨ 12 ਫ਼ਰਵਰੀ ਤੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰਦਿਆਂ ਮੁਲਾਜ਼ਮਾ ਨੇ 13 ਫ਼ਰਵਰੀ ਤੋਂ ਦਫ਼ਤਰਾਂ ਨੂੰ ਤਾਲੇ ਲਾਉਣ ਦਾ ਫ਼ੈਸਲਾ ਲਿਆ ਹੈ। ਮੁਲਾਜ਼ਮਾ ਦੇ ਇਸ ਫ਼ੈਸਲੇ ਕਾਰਨ ਵਿਧਾਨ ਸਭਾ ਸੈਸ਼ਨ ਦੀ ਪ੍ਰਕਿਰਿਆ ਪ੍ਰਭਾਵਤ ਹੋਣ ਦੇ ਆਸਾਰ ਬਣ ਗਏ ਹਨ। ਮੁਲਾਜ਼ਮ ਲੀਡਰਾਂ ਨੇ ਸਰਕਾਰ ਦੇ ਰਵੱਈਏ ਵਿਰੁੱਧ ਸਿੱਧੀ ਕਾਰਵਾਈ ਕਰਨ ਦਾ ਫ਼ੈਸਲਾ ਲੈਂਦਿਆਂ 13 ਤੋਂ 17 ਫ਼ਰਵਰੀ ਤੱਕ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾ ਕੇ ਕੰਮਕਾਜ ਠੱਪ ਕਰਨ ਦਾ ਫ਼ੈਸਲਾ ਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget