Teacher Protest: 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰਾਂ ਵੱਲੋਂ ਨੌਕਰੀ ’ਤੇ ਜੁਆਇਨ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਨਜ਼ਦੀਕ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਉਮੀਦਵਾਰਾਂ ਨੇ ਸਿੱਖਿਆ ਮੰਤਰੀ ਵੱਲੋਂ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਵਿਲੱਖਣ ਤਰੀਕੇ ਨਾਲ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਹੋਰ ਪੜ੍ਹੋ :ਸੜਕਾਂ 'ਤੇ ਗੱਡੀ ਚਲਾਉਣ ਤੋਂ ਪਹਿਲਾਂ ਸਾਵਧਾਨ! ਹੁਣ ਲੁਧਿਆਣਾ ਪੁਲਿਸ ਦਾ ਵੀ ਚੰਡੀਗੜ੍ਹ ਸਟਾਈਲ ਨਾਲ ਐਕਸ਼ਨ
ਇਨ੍ਹਾਂ ਉਮੀਦਵਾਰਾਂ ਨੇ ਜੂਸ ਦੀ ਰੇਹੜੀ ਲਾ ਕੇ ਜੂਸ ਵੇਚਿਆ ਤੇ ਹਰ ਆਉਣ ਜਾਣ ਵਾਲੇ ਨੂੰ ਹੋਕਾ ਦਿੱਤਾ ਕਿ ਇਸ ਰੇਹੜੀ ’ਤੇ ਸੂਬੇ ਦੇ ਸਿੱਖਿਆ ਮੰਤਰੀ ਲਈ ਜੂਸ ਬਿਲਕੁਲ ਮੁਫ਼ਤ ਹੈ। ਫਰੰਟ ਨਾਲ ਜੁੜੇ ਮੈਂਬਰਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਕਾਰਨ ਉਹ ਆਪਣੀਆਂ ਪਿਛਲੀਆਂ ਪੱਕੀਆਂ ਨੌਕਰੀਆਂ ਤੋਂ ਵੀ ਹੱਥ ਧੋ ਚੁੱਕੇ ਹਨ ਤੇ ਸਰਕਾਰੀ ਕਾਲਜਾਂ ਲਈ ਪ੍ਰੋਫੈਸਰਾਂ ਦੀ ਪੋਸਟ ’ਤੇ ਚੁਣੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ’ਤੇ ਜੁਆਇਨ ਨਹੀਂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਇਨ੍ਹਾਂ ਅਧਿਆਪਕਾਂ ਦੀ ਭਰਤੀ ਹੋ ਗਈ ਸੀ ਜਿਸ ਵਿਚ ਬਾਕੀ ਦੇ ਪ੍ਰੋਫੈਸਰਾਂ ਨੇ ਜੁਆਇਨ ਕਰ ਲਿਆ ਸੀ ਪਰ ਚਾਰ ਸੌ ਦੇ ਕਰੀਬ ਅਧਿਆਪਕ ਜੁਆਇਨ ਕਰਨ ਤੋਂ ਰਹਿ ਗਏ ਸਨ। ਇਸ ਦੌਰਾਨ ਅਦਾਲਤ ਨੇ ਇਸ ਭਰਤੀ ਨੂੰ ਰੱਦ ਕਰਨ ਲਈ ਕਿਹਾ। ਸਰਕਾਰ ਨੇ ਜੁਆਇਨ ਕਰ ਚੁੱਕੇ ਪ੍ਰੋਫੈਸਰਾਂ ਦੀ ਤਾਇਨਾਤੀ ਕਰ ਦਿੱਤੀ ਪਰ ਚਾਰ ਸੌ ਪ੍ਰੋਫੈਸਰਾਂ ਬਾਰੇ ਕੋਈ ਫੈਸਲਾ ਨਾ ਕੀਤਾ। ਉਹ ਮੰਗ ਕਰ ਰਹੇ ਹਨ ਕਿ ਸਰਕਾਰ ਇਸ ਫੈਸਲੇ ਖ਼ਿਲਾਫ਼ ਡਬਲ ਬੈਂਚ ਕੋਲ ਪਟੀਸ਼ਨ ਦਾਇਰ ਕਰੇ। ਉਨ੍ਹਾਂ ਜੂਸ ਦੀ ਰੇਹੜੀ ਲਾ ਕੇ ਸੰਕੇਤਕ ਤੌਰ ’ਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।