Teacher's Day 2022: ਸੀਐਮ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…









ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ


ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾ ਦਿੱਤੀ ਹੈ। ਅਧਿਆਪਕ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ।


ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ 'ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ ਨੂੰ ਭੇਜਿਆ ਗਿਆ ਹੈ। ਇਸ ਖ਼ਤ ਰਾਹੀਂ ਮੈਂ ਅਧਿਆਪਕਾਂ ਦੇ ਕੰਮ ਨੂੰ ਸਿਜਦਾ ਕਰਦਾ ਹਾਂ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।






ਕਾਬਿਲੇਗ਼ੌਰ ਹੈ ਕਿ ਭਾਰਤ `ਚ ਹਰ ਸਾਲ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ।