Punjab news: ਸਕੂਲ 'ਚ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Punjab news: ਮਾਛੀਵਾੜਾ ਸਾਹਿਬ ਦੇ ਨੇਡ਼੍ਹਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 22 ਸਾਲਾ ਸਕੂਲ ਅਧਿਆਪਕਾ ਸਿਮਰਨਜੀਤ ਕੌਰ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
Punjab news: ਮਾਛੀਵਾੜਾ ਸਾਹਿਬ ਦੇ ਨੇਡ਼੍ਹਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 22 ਸਾਲਾ ਸਕੂਲ ਅਧਿਆਪਕਾ ਸਿਮਰਨਜੀਤ ਕੌਰ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਦੱਸ ਦਈਏ ਕਿ ਸਕੂਲ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਟਾਂਡਾ ਕੁਸ਼ਲ ਸਿੰਘ ਦੀ ਰਹਿਣ ਵਾਲੀ ਸਕੂਲ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸਰੂਮ ਵਿਚ ਹੀ ਗਲ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਅਧਿਆਪਕਾ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇਡ਼੍ਹਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਲਡ਼ਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪਡ਼੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸ ਨੇ ਖ਼ੁਦਕੁਸ਼ੀ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬਡ਼ੇ ਹੈਰਾਨ ਹਨ।
ਇਹ ਵੀ ਪੜ੍ਹੋ: Kapurthala News: ਬੇਲਗਾਮ ਨਸ਼ਾ: ਪੰਜਾਬ ਵਿੱਚ Electronic ਕੰਡੇ 'ਤੇ ਨਸ਼ਾ ਵੇਚਦੀ ਔਰਤ ਦਾ ਵੀਡੀਓ ਵਾਇਰਲ, ਪੁਲਿਸ ਨੇ ਭਰਾ ਨੂੰ ਕੀਤਾ ਕਾਬੂ
ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ, ਇਸ ਦੌਰਾਨ ਖਾਲੀ ਕਲਾਸਰੂਮ ਵਿਚ ਜਾ ਕੇ ਅਧਿਆਪਕਾ ਸਿਮਰਨਜੀਤ ਕੌਰ ਨੇ ਗਲ ਨੂੰ ਫਾਹਾ ਲਾ ਲਿਆ।
ਸਕੂਲ ਵਿਚ ਬੱਚਿਆਂ ਨੂੰ ਲੈਣ ਆਏ ਇੱਕ ਵਿਅਕਤੀ ਨੇ ਜਦੋਂ ਕਲਾਸਰੂਮ ਵਿਚ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸ ਨੇ ਤੁਰੰਤ ਰੌਲਾ ਪਾਇਆ। ਇਸ ਦੌਰਾਨ ਸਕੂਲ ਵਿਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਕਾ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਕਾ ਵਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਵਲੋਂ ਮ੍ਰਿਤਕ ਅਧਿਆਪਕਾ ਦਾ ਮੋਬਾਇਲ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ ਜਿਸ ਤੋਂ ਕੁਝ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਪਟਵਾਰੀਆਂ ਨਾਲ ਪਏ ਕਲੇਸ਼ ਮਗਰੋਂ ਮਾਨ ਦਾ ਐਲਾਨ, ਰੱਖੇ ਜਾਣਗੇ ਨਵੇਂ ਪਟਵਾਰੀ, ਬਾਇਉਮੀਟਰਿਕ ਨਾਲ ਲੱਗੇਗੀ ਹਾਜ਼ਰੀ