(Source: ECI/ABP News)
Punjab News : ਸਿੱਖਿਆ ਵਿਭਾਗ 'ਚ ਲਗਾਤਾਰ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ , ਪ੍ਰਕਿਰਿਆ ਸ਼ੁਰੂ
Punjab News : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ
![Punjab News : ਸਿੱਖਿਆ ਵਿਭਾਗ 'ਚ ਲਗਾਤਾਰ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ , ਪ੍ਰਕਿਰਿਆ ਸ਼ੁਰੂ Teachers and employees will be Regular Working on Contract for 10 years in the Education department in Punjab , the process has started Punjab News : ਸਿੱਖਿਆ ਵਿਭਾਗ 'ਚ ਲਗਾਤਾਰ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ , ਪ੍ਰਕਿਰਿਆ ਸ਼ੁਰੂ](https://feeds.abplive.com/onecms/images/uploaded-images/2023/02/17/1d4ef0eb89a9213185cfbfe398f676c01676617951956345_original.jpg?impolicy=abp_cdn&imwidth=1200&height=675)
Punjab News : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਗਈ ਸੀ। ਹੁਣ ਇਸੇ ਤਹਿਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ।
ਸਰਕਾਰ ਨੇ ਪਿਛਲੇ ਸਾਲ ਅਕਤੂਬਰ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇੱਕ ਨੀਤੀ ਬਣਾਈ ਸੀ, ਜਿਸ ਵਿੱਚ ਕਾਨੂੰਨੀ ਵਿਵਾਦਾਂ ਤੋਂ ਬਚਣ ਲਈ ਵਿਚਕਾਰਲਾ ਰਸਤਾ ਲੱਭਿਆ ਗਿਆ ਸੀ। ਨੀਤੀ ਤਹਿਤ ਪਿਛਲੇ ਸਾਲ ਨਵੰਬਰ ਮਹੀਨੇ ਤੋਂ 3 ਮਹੀਨਿਆਂ ਦੇ ਅੰਦਰ-ਅੰਦਰ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਦੇ ਪੋਰਟਲ 'ਤੇ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਰੈਗੂਲਰ ਕਰਨ ਦੀ ਪ੍ਰਵਾਨਗੀ ਮੰਗੀ ਗਈ ਸੀ।
ਇਹ ਵੀ ਪੜ੍ਹੋ : ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤਕਰਤਾ ਪ੍ਰਿਤਪਾਲ ਵੱਲੋਂ ਵੱਡੇ ਖੁਲਾਸੇ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)