ਫਰੀਦਕੋਟ/ਬਠਿੰਡਾ: ਆਪਣੀਆਂ ਮੰਗਾਂ ਤੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਨੇ ਫਰੀਦਕੋਟ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਕਾਂਗਰਸੀ ਵਿਧਾਇਕ ਦੀ ਕੋਠੀ ਘੇਰਨ ਜਾ ਰਹੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਮੰਗ ਪੱਤਰ ਲੈਣ ਲਈ ਨਾ ਪਹੁੰਚਣ ਤੋਂ ਗੁੱਸੇ ਵਿੱਚ ਆ ਕੇ ਇਹ ਕਦਮ ਚੁੱਕਿਆ। ਉੱਧਰ ਬਠਿੰਡਾ ਵਿੱਚ ਵੀ ਸਾਂਝਾ ਅਧਿਆਪਕ ਮੋਰਚਾ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰਕੇ ਟੀਚਰਜ਼ ਹੋਮ ਤੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਅਧਿਆਪਕਾਂ ਨੂੰ ਪੁਲਿਸ ਦੇ ਡੰਡਿਆਂ ਦਾ ਸ਼ਿਕਾਰ ਹੋਣਾ ਪਿਆ।

ਇਹ ਵੀ ਪੜ੍ਹੋੋ- ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕਾਂ ਦਾ ਸਰਕਾਰ ਨੂੰ ਕਾਨੂੰਨੀ ਝਟਕਾ

ਰੋਸ ਮਾਰਚ ਦੌਰਾਨ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚੋਂ ਹੁੰਦਿਆਂ ਹੋਇਆਂ ਅਧਿਆਪਕਾਂ ਨੇ ਪੰਜਾਬ ਵਿਧਾਨ ਸਭ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਠੀ ਦਾ ਘਿਰਾਓ ਕੀਤਾ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲਿਸ ਨੇ ਬੈਰੀਕੇਡ ਲਾ ਕੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਨਤੀਜਨ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਸੋਨੀ ਦਾ ਫਿਰ ਦਾਅਵਾ, ਅਧਿਆਪਕ ਤਨਖਾਹ ਕਟੌਤੀ ਲਈ ਰਾਜ਼ੀ!

ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕੇ ਅਧਿਆਪਕਾਂ ਨੂੰ ਸੰਘਰਸ਼ ਕਰਦਿਆਂ ਅੱਜ 37 ਦਿਨ ਹੋ ਗਏ ਹਨ ਪਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵੱਈਏ ’ਤੇ ਖੜੀ ਹੈ। ਇਸੇ ਕਰਕੇ ਉਹ ਇਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕੇ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ।

ਵੇਖੋ ਵੀਡੀਓ -