Teachers Day 2024: ਭਲਕੇ ਹੁਸ਼ਿਆਰਪੁਰ ਜਾਣਗੇ CM ਮਾਨ, 77 ਅਧਿਆਪਕਾਂ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ
ਭਲਕੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜਾਣਗੇ। ਜਿੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਜਿੱਥੇ ਸੀਐਮ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਜਾਣਗੇ
CM Mann News: ਭਲਕੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜਾਣਗੇ। ਜਿੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਜਿੱਥੇ ਸੀਐਮ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਜਾਣਗੇ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।
ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।