ਚੰਡੀਗੜ੍ਹ: ਪੰਜਾਬ 'ਚ ਅਧਿਆਪਕਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਵਿਦੇਸ਼ ਤੋਂ ਪਰਤਣ ਵਾਲੇ ਲੋਕਾਂ ਨੂੰ ਹਵਾਈ ਅੱਡੇ ਤੋਂ ਕੋਰੋਨਾ ਕੁਆਰੰਟੀਨ ਸੈਂਟਰ ਕਰ ਪਹੁੰਚਾਉਣਗੇ। ਇਸ ਤੋਂ ਪਹਿਲਾਂ ਵੀ ਅਧਿਆਪਕਾਂ ਦੀਆਂ ਅਜੀਬ ਤਰ੍ਹਾਂ ਦੀਆਂ ਡਿਊਟੀਆਂ ਲਾਈਆਂ ਜਾਂਦੀਆਂ ਰਹੀਆਂ ਹਨ।


ਗ੍ਰੇਟਰ ਲੁਧਿਆਣਾ ਡਵੈਲਪਮੈਂਟ ਅਥਾਰਿਟੀ ਨੇ ਹੁਕਮਾ ਜਾਰੀ ਕਰਕੇ 25 ਅਧਿਆਪਕਾਂ ਦੀ ਡਿਊਟੀ ਐਨਆਰਆਈਜ਼ ਨੂੰ ਏਅਰਪੋਰਟ ਤੋਂ ਕੁਆਰੰਟੀਨ ਸੈਂਟਰ ਤਕ ਲਿਆਉਣ ਲਈ ਲਾਈ। ਇਸ 'ਚ ਇਹ ਵੀ ਕਿਹਾ ਗਿਆ ਕਿ ਅਜਿਹਾ ਨਾ ਕਰਨ ਵਾਲੇ ਅਧਿਆਪਕਾਂ ਖਿਲਾਫ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਧਰ ਸਿੱਖਿਆ ਮੰਤਰੀ ਨੇ ਕਿਹਾ ਗ੍ਰੇਟਰ ਲੁਧਿਆਣਾ ਡਵੈਲਪਮੈਂਟ ਕੋਲ ਅਜਿਹੇ ਹੁਕਮ ਜਾਰੀ ਕਰਨ ਦੀ ਪਾਵਰ ਨਹੀਂ।


ਸ਼ਹਿਨਾਜ਼ ਗਿੱਲ ਹੋਈ ਦੁਖੀ! ਇੰਸਟਾਗ੍ਰਮ 'ਤੇ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ


ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ


ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ ਨੇ GLD ਦੇ ਇਸ ਫੈਸਲੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਜਦੋਂ ਸਿੱਖਿਆ ਦਾ ਅਧਿਕਾਰ ਕਾਨੂੰਨ 'ਚ ਸਾਫ ਤੌਰ 'ਤੇ ਕਿਹਾ ਗਿਆ ਹੈ ਕਿ ਅਧਿਆਪਕਾਂ ਤੋਂ ਗੈਰ ਸਿੱਖਿਆ ਕੰਮ ਨਹੀਂ ਲੈਣਾ ਚਾਹੀਦਾ ਤਾਂ ਫਿਰ ਅਧਿਆਪਕਾਂ ਨੂੰ ਅਜਿਹੇ ਕੰਮਾਂ 'ਤੇ ਕਿਉਂ ਲਾਇਆ ਜਾ ਰਿਹਾ ਹੈ।


ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ