ਚੰਡੀਗੜ੍ਹ: ‘ਆਪ’ ਸਰਕਾਰ ਦੇ ਪਲੇਠੇ ਬਜਟ ਤੋਂ ਸੂਬੇ ਦੇ ਅਧਿਆਪਕ, ਮੁਲਾਜ਼ਮ, ਪੈਨਸ਼ਨਰ ਤੇ ਵਿਦਿਆਰਥੀ ਵਰਗ ਨਾਖੁਸ਼ ਹਨ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 40 ਹਜ਼ਾਰ ਤੋਂ ਵਧੇਰੇ ਖਾਲੀ ਪਈਆਂ ਅਸਾਮੀਆਂ ਨੂੰ ਫੌਰੀ ਭਰਨ ਤੇ ਨਵੀਆਂ ਪੋਸਟਾਂ ਸਮੇਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਪੱਖੋਂ ਸਿੱਖਿਆ ਲਈ ਬਜਟ ਵਿੱਚ 16.27 ਫੀਸਦੀ ਅਨੁਮਾਨਿਤ ਵਾਧਾ ਨਾਕਾਫ਼ੀ ਹੈ।

ਉੱਧਰ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਨੇ ਕਿਹਾ ਕਿ ਸਰਕਾਰ ਨੇ ਅਧਿਆਪਕ ਵਰਗ ਨਾਲ ਕੀਤੇ ਵਾਅਦਿਆਂ ਨੂੰ ਬਜਟ ਵਿੱਚ ਅੱਖੋਂ ਪਰੋਖੇ ਕਰ ਦਿੱਤਾ ਹੈ। ਇਸੇ ਦੌਰਾਨ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਨੇ ‘ਆਪ’ ਦੇ ਪਲੇਠੇ ਬਜਟ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ, ਸਗੋਂ ਪਹਿਲੀਆਂ ਸਰਕਾਰਾਂ ਵਾਂਗ ਹੀ ਅੰਕੜਿਆਂ ਰਾਹੀਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਾਂਝੇ ਫ਼ਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਸੁਖਦੇਵ ਸਿੰਘ ਸੈਣੀ, ਰਣਜੀਤ ਸਿੰਘ ਰਾਣਵਾਂ, ਬਾਜ ਸਿੰਘ ਖਹਿਰਾ, ਸੁਖਜੀਤ ਸਿੰਘ ਤੇ ਜਸਵੀਰ ਤਲਵਾੜਾ ਨੇ ਐਲਾਨ ਕੀਤਾ ਕਿ 28, 29 ਤੇ 30 ਜੂਨ ਨੂੰ ਵੱਖ ਵੱਖ ਥਾਈਂ ਮੁਲਾਜ਼ਮ ਇਸ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ। ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਅਮਨਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਸੰਭਾਲ ਲਈ ਸਰਕਾਰ ਵੱਲੋਂ ਰੱਖੇ ਗਏ 200 ਕਰੋੜ ਰੁਪਏ ਨਾਕਾਫ਼ੀ ਹਨ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।