ਪੜਚੋਲ ਕਰੋ
Advertisement
ਪੁਲਿਸ ਦੇ ਤਸ਼ੱਦਦ ਮਗਰੋਂ ਅਧਿਆਪਕਾਂ ਨੇ ਮਾਰੀਆਂ ਨਹਿਰ 'ਚ ਛਾਲਾਂ
ਰੁਜਗਾਰ ਮੰਗਣ ਆਏ ਅਧਿਆਪਕਾਂ ਉੱਪਰ ਪੁਲਿਸ ਨੇ ਇੰਨੀ ਸਖਤੀ ਕੀਤੀ ਕਿ ਕੁਝ ਅਧਿਆਪਕਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਮਗਰੋਂ ਪੁਲਿਸ ਸਣੇ ਸਭ ਨੂੰ ਹੱਥਾਂ-ਪੈਰਾਂ ਦੀ ਪੈ ਗਈ ਤੇ ਗੋਤਾਖੋਰਾਂ ਨੇ ਅਧਿਆਪਕਾਂ ਨੂੰ ਬਚਾਅ ਲਿਆ।
ਪਟਿਆਲਾ: ਰੁਜਗਾਰ ਮੰਗਣ ਆਏ ਅਧਿਆਪਕਾਂ ਉੱਪਰ ਪੁਲਿਸ ਨੇ ਇੰਨੀ ਸਖਤੀ ਕੀਤੀ ਕਿ ਕੁਝ ਅਧਿਆਪਕਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਮਗਰੋਂ ਪੁਲਿਸ ਸਣੇ ਸਭ ਨੂੰ ਹੱਥਾਂ-ਪੈਰਾਂ ਦੀ ਪੈ ਗਈ ਤੇ ਗੋਤਾਖੋਰਾਂ ਨੇ ਅਧਿਆਪਕਾਂ ਨੂੰ ਬਚਾਅ ਲਿਆ।
ਦਰਅਸਲ ਪਟਿਆਲਾ ਦੇ ਬਾਰਾਂਦਰੀ ਬਾਗ ਵਿੱਚ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਨੂੰ ਪੁਲਿਸ ਨੇ ਖਦੇੜ ਦਿੱਤਾ। ਇਨ੍ਹਾਂ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸਣੇ ਕੁਝ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਗਰੋਂ ਅਧਿਆਪਕ ਪਟਿਆਲਾ-ਸੰਗਰੂਰ ਰੋਡ ਵੱਲ ਚਲੇ ਗਏ ਤੇ ਸੜਕ ’ਤੇ ਧਰਨਾ ਲਗਾ ਦਿੱਤਾ। ਇਸ ਦੌਰਾਨ ਪੁਲਿਸ ਨੇ ਇੱਥੇ ਮੁੜ ਸਖ਼ਤੀ ਵਰਤੀ ਤਾਂ ਯੂਨੀਅਨ ਦੇ ਦੋ ਮੈਂਬਰ ਅਮਨ ਫ਼ਾਜ਼ਿਲਕਾ ਤੇ ਭਾਰਤ ਫ਼ਾਜ਼ਿਲਕਾ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਉੱਥੇ ਗੋਤਾਖੋਰਾਂ ਨੇ ਦੋਵਾਂ ਨੂੰ ਬਚਾਅ ਲਿਆ।
ਇਸੇ ਤਰ੍ਹਾਂ ਕੈਪਟਨ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉੱਤੇ ਮੋਤੀ ਮਹਿਲ ਦੀ ਪਹਿਰੇਦਾਰੀ ਲਈ ਤਾਇਨਾਤ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ।
ਬੇਰੁਜ਼ਗਾਰ ਅਧਿਆਪਕ ਆਪਣੇ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ। ਸੰਘਰਸ਼ ਦੀ ਕੜੀ ਵਜੋਂ ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਜਿਉਂ ਹੀ ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ।
ਪੁਲਿਸ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕੁਝ ਆਗੂ ਹਿਰਾਸਤ ਵਿੱਚ ਲੈ ਲਏ। ਰੋਸ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ, ਬੇਰੁਜ਼ਗਾਰ ਪੀਟੀਆਈ ਜੂਨੀਅਨ, ਬੇਰੁਜ਼ਗਾਰ ਡੀਪੀਈ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਕਾਰਕੁਨ ਸ਼ਾਮਲ ਸਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement