ਮੁੱਖ ਮੰਤਰੀ ਨਾਲ ਮਿਲ ਕੇ ਅਧਿਆਪਕ ਬਾਗ਼ੋਬਾਗ਼
ਏਬੀਪੀ ਸਾਂਝਾ | 27 Apr 2018 05:33 PM (IST)
ਚੰਡੀਗੜ੍ਹ: ਅਧਿਆਪਕਾਂ ਦੀ ਬੈਠਕ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਮੰਨਿਆ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ 'ਤੇ ਵਿਚਾਰ ਹੋਵੇਗੀ। ਅਧਿਆਪਕਾਂ ਦੀ ਮੁੱਖ ਮੰਗ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕੁਝ ਐਕਸ਼ਨ ਕਰਨ ਵਿੱਚ ਅਸਮਰਥਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਫਿਲਹਾਲ ਕੁਝ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਵਿਰੁੱਧ ਪੁਲਿਸ ਕੇਸ ਵਾਪਸ ਲਏ ਜਾਣ ਸਬੰਧੀ ਵਿਚਾਰ ਕਰਾਂਗੇ। ਬੀਤੀ 27 ਮਾਰਚ ਨੂੰ ਲੁਧਿਆਣਾ ਵਿੱਚ ਅਧਿਆਪਕਾਂ ਵੱਲੋਂ ਕੀਤੀ ਵੱਡੀ ਰੈਲੀ ਦੌਰਾਨ ਸੜਕ ਜਾਮ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤਕਰੀਬਨ ਅੱਠ ਹਜ਼ਾਰ ਅਧਿਆਪਕਾਂ ਵਿਰੁੱਧ ਕੇਸ ਦਰਜ ਹੋ ਗਏ ਸਨ। ਅਧਿਆਪਕਾਂ ਦੇ ਵਧਦੇ ਸੰਘਰਸ਼ ਨੇ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਇੱਕ ਅਧਿਆਪਕ ਨੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰ ਕੇ ਖ਼ੁਦਕੁਸ਼ੀ ਕਰ ਲਈ ਸੀ ਤੇ ਬੀਤੇ ਕੱਲ੍ਹ ਪਠਾਨਕੋਟ ਦੇ ਇੱਕ ਅਧਿਆਪਕ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਖ਼ੁਦਕੁਸ਼ੀ ਕਰ ਲੈਣ ਦੀ ਚੇਤਾਵਨੀ ਦਿੱਤੀ ਸੀ। ਇਨ੍ਹਾਂ ਘਟਨਾਵਾਂ ਨੇ ਵੀ ਸਰਕਾਰ 'ਤੇ ਕਾਫੀ ਦਬਾਅ ਬਣਾਇਆ। ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਅਗਲੀ ਬੈਠਕ 4 ਜੂਨ ਨੂੰ ਰੱਖੀ ਹੈ। 28 ਮਈ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਤੇ 31 ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਬਾਅਦ ਚੋਣ ਜ਼ਾਬਤਾ ਹਟ ਜਾਵੇਗਾ ਤੇ ਅਧਿਆਪਕਾਂ ਦੀਆਂ ਮੰਗਾਂ 'ਤੇ ਕਾਰਵਾਈ ਸੰਭਵ ਹੋ ਸਕੇਗੀ। ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨੂੰ ਸੌਂਪੀਆਂ ਮੰਗਾਂ-