ਪੜਚੋਲ ਕਰੋ

Fake Degrees: 20 ਸਾਲਾਂ ਤੋਂ ਪੰਜਾਬ 'ਚ ਚੱਲ ਰਹੀ ਸੀ ਵੱਡੀ ਗੇਮ, ਜਾਅਲੀ ਡਿਗਰੀਆਂ 'ਤੇ ਭਰਤੀ ਹੁੰਦੇ ਰਹੇ ਅਧਿਆਪਕ, ਦੇਖੋ ਕੀ ਹੈ ਪੂਰਾ ਸਕੈਮ !

Fake Degrees Scam in Punjab : ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਤੋਂ ਬਾਅਦ ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 13 ਸਰਕਾਰੀ ਅਧਿਆਪਕ ਵਿਜੀਲੈਂਸ ਦੇ ਰਡਾਰ 'ਤੇ ਹਨ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਅਧਿਆਪਕਾਂ ਦੀ ਗਿਣਤੀ ਘੱਟ

Fake Degrees Scam in Punjab : ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਇੱਕ ਵੱਡਾ ਸਕੈਮ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾਅਲੀ ਅਤੇ ਗ਼ੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦੀਆਂ ਡਿਗਰੀਆਂ ਦੇ ਆਧਾਰ 'ਤੇ ਨਿਯੁਕਤ ਅਧਿਆਪਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੂੰ ਮੁੱਢਲੀ ਜਾਂਚ ਦੌਰਾਨ ਫਰਜ਼ੀ ਡਿਗਰੀਆਂ ਦੇ ਆਧਾਰ 'ਤੇ ਨੌਕਰੀਆਂ ਹਾਸਲ ਕਰਨ ਵਾਲੇ ਲੁਧਿਆਣਾ ਦੇ 13 ਅਧਿਆਪਕਾਂ ਦੇ ਨਾਂ ਸਾਹਮਣੇ ਆਏ ਹਨ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰੱਖੇ ਅਧਿਆਪਕਾਂ ਦੀ ਨਿਯੁਕਤੀ 'ਤੇ ਹੁਣ ਸਵਾਲ ਖੜ੍ਹੇ ਹੋਣ ਲੱਗੇ ਹਨ। ਵਿਜੀਲੈਂਸ ਹੁਣ ਜਾਂਚ ਦਾ ਘੇਰਾ ਵਧਾ ਰਹੀ ਹੈ ਅਤੇ ਪਿਛਲੇ 20 ਸਾਲਾਂ ਦੌਰਾਨ ਭਰਤੀ ਹੋਏ ਅਧਿਆਪਕਾਂ ਦੀਆਂ ਡਿਗਰੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਵੀ ਇਸ ਪੂਰੇ ਮਾਮਲੇ ਦੀ ਜਾਂਚ ਲਈ ਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਦਾ ਗਠਨ ਕੀਤਾ ਹੈ।

ਸੋਮਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਮੋਹਾਲੀ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਫਰਜ਼ੀ ਡਿਗਰੀ ਦੇ ਆਧਾਰ 'ਤੇ ਨੌਕਰੀ ਲੈਣ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਕਾਫ਼ੀ ਗਰਮਾ ਗਿਆ ਹੈ। ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਸਾਹਮਣੇ ਆਏ ਜ਼ਿਆਦਾਤਰ ਫਰਜ਼ੀ ਡਿਗਰੀਆਂ ਦੇ ਮਾਮਲੇ ਬਿਹਾਰ ਅਤੇ ਬੁੰਦੇਲਖੰਡ ਨਾਲ ਜੁੜੇ ਹਨ।

ਵੱਡੀ ਗਿਣਤੀ ਵਿੱਚ ਮਾਸਟਰਾਂ ਨੇ ਬਿਹਾਰ ਅਤੇ ਬੁੰਦੇਲਖੰਡ ਦੀ ਮਗਧ ਯੂਨੀਵਰਸਿਟੀ ਤੋਂ ਡਿਗਰੀਆਂ ਹਾਸਲ ਕੀਤੀਆਂ ਹਨ। ਕੁਝ ਅਧਿਆਪਕਾਂ ਨੇ ਯੂ.ਪੀ. ਦੀਆਂ ਕੁਝ ਗੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦੀਆਂ ਡਿਗਰੀਆਂ ਵੀ ਨੱਥੀ ਕੀਤੀਆਂ ਹੋਈਆਂ ਹਨ।

ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਤੋਂ ਬਾਅਦ ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 13 ਸਰਕਾਰੀ ਅਧਿਆਪਕ ਵਿਜੀਲੈਂਸ ਦੇ ਰਡਾਰ 'ਤੇ ਹਨ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਅਧਿਆਪਕਾਂ ਦੀ ਗਿਣਤੀ ਘੱਟ ਨਹੀਂ ਹੈ। 100 ਤੋਂ ਵੱਧ ਅਜਿਹੇ ਅਧਿਆਪਕਾਂ ਦਾ ਰਿਕਾਰਡ ਵਿਜੀਲੈਂਸ ਬਿਊਰੋ ਕੋਲ ਪਹੁੰਚ ਗਿਆ ਹੈ, ਜਿਨ੍ਹਾਂ ਨੇ ਗੈਰ-ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦੀਆਂ ਜਾਅਲੀ ਡਿਗਰੀਆਂ 'ਤੇ ਨੌਕਰੀ ਹਸਲ ਕੀਤੀ ਹੈ।

ਵਿਜੀਲੈਂਸ ਹੁਣ ਵੱਖ-ਵੱਖ ਸਮੇਂ ਅਧਿਆਪਕਾਂ ਦੀ ਹੋਈ ਭਰਤੀ ਦੌਰਾਨ ਉਨ੍ਹਾਂ ਦੇ ਸਰਟੀਫਿਕੇਟ ਚੈੱਕ ਕਰਨ ਵਾਲੇ ਅਫ਼ਸਰਾਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਯੂਨੀਵਰਸਿਟੀਆਂ ਦੇ ਸਰਟੀਫਿਕੇਟਾਂ ਦੀ ਜਾਂਚ ਦੌਰਾਨ ਵਰਤੇ ਜਾਂਦੇ ਨਿਯਮਾਂ ਅਤੇ ਤਰੀਕਿਆਂ ਬਾਰੇ ਸਬੰਧਤ ਅਧਿਕਾਰੀਆਂ ਤੋਂ ਵਿਸਥਾਰ ਵਿੱਚ ਪੁੱਛਪੜਤਾਲ ਕੀਤੀ ਜਾਵੇਗੀ। 

ਜਾਅਲੀ ਡਿਗਰੀਆਂ ਦੇ ਆਧਾਰ 'ਤੇ ਨੌਕਰੀਆਂ ਮਿਲਣ ਦੇ ਜ਼ਿਆਦਾਤਰ ਮਾਮਲੇ ਅਕਾਲੀ ਦਲ ਦੀ ਸਰਕਾਰ 'ਚ ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਦੇ ਸਮੇਂ ਦੇ ਹਨ। ਉਸ ਤੋਂ ਬਾਅਦ ਵੀ ਇਹ ਸਿਲਸਿਲਾ ਜਾਰੀ ਹੈ। ਸਾਲ 2004 ਵਿੱਚ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਤਤਕਾਲੀ ਡਿਪਟੀ ਡਾਇਰੈਕਟਰ ਅਜਮੇਰ ਸਿੰਘ ਨੇ ਮਗਧ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਨੂੰ ਦਿੱਤੀਆਂ ਡਿਗਰੀਆਂ ਦੀ ਜਾਂਚ ਕਰਨ ਲਈ ਹੀ ਇੱਕ ਕਮੇਟੀ ਬਣਾਈ ਸੀ। ਅਜਮੇਰ ਸਿੰਘ ਉਸ ਕਮੇਟੀ ਦੇ ਚੇਅਰਪਰਸਨ ਸਨ।

ਅਜਮੇਰ ਸਿੰਘ ਨੇ 6 ਸਾਲ ਤੱਕ ਇਨ੍ਹਾਂ ਫਰਜ਼ੀ ਡਿਗਰੀਆਂ ਦੀ ਜਾਂਚ ਕੀਤੀ। ਮਗਧ ਯੂਨੀਵਰਸਿਟੀ ਤੋਂ ਕੁੱਲ 69 ਡਿਗਰੀ ਦਾ ਰਿਕਾਰਡ ਮੰਗਿਆ ਗਿਆ ਸੀ। ਯੂਨੀਵਰਸਿਟੀ ਨੇ 69 ਡਿਗਰੀਆਂ ਵਿੱਚੋਂ ਰਿਕਾਰਡ 13 ਡਿਗਰੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਇਹ ਸਾਰੀਆਂ ਡਿਗਰੀਆਂ ਸਿਆਸੀ ਪ੍ਰਭਾਵ ਕਾਰਨ ਸਾਹਮਣੇ ਨਹੀਂ ਆ ਸਕੀਆਂ।

ਯੂਨੀਵਰਸਿਟੀ ਨੇ ਉਸ ਸਮੇਂ ਜੋ 56 ਡਿਗਰੀਆਂ ਦਾ ਰਿਕਾਰਡ ਮੁਹੱਈਆ ਕਰਵਾਇਆ ਸੀ, ਉਹ ਸਾਰੇ ਜਾਅਲੀ ਪਾਏ ਗਏ ਸਨ। ਉਸ ਸਮੇਂ ਦੀ ਸਰਕਾਰ ਨੇ ਇਹ ਜਾਅਲੀ ਡਿਗਰੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਅਜਮੇਰ ਸਿੰਘ 2009 ਵਿੱਚ ਸੇਵਾਮੁਕਤ ਹੋ ਗਏ ਸਨ, ਜਿਸ ਤੋਂ ਬਾਅਦ ਸਾਰਾ ਮਾਮਲਾ ਦੱਬ ਗਿਆ ਸੀ। 

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget